ਸ੍ਰੀਨਗਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਅੱਜ ਯੋਗ ਨੂੰ ਵਿਸ਼ਵ ਭਲਾਈ ਲਈ ਸ਼ਕਤੀਸ਼ਾਲੀ ਮਾਧਿਅਮ ਵਜੋਂ ਦੇਖਦੀ ਹੈ, ਕਿਉਂਕਿ ਇਹ ਲੋਕਾਂ ਨੂੰ ਅਤੀਤ ਦਾ ਭਾਰ ਚੁੱਕੇ ਬਗ਼ੈਰ ਵਰਤਮਾਨ ਵਿੱਚ ਜੀਣ ਵਿੱਚ ਮਦਦ ਕਰਦਾ ਹੈ। ਪ੍ਰਧਾਨ ਮੰਤਰੀ ਨੇ 10ਵੇਂ ਕੌਮਾਂਤਰੀ ਯੋਗ ਦਿਵਸ ’ਤੇ ਇੱਥੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ’ਚ ਮੁੱਖ ਸਮਾਰੋਹ ‘ਚ ਇਹ ਗੱਲ ਕਹੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗ ਨੇ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ ਵਿੱਚ ਮਦਦ ਕੀਤੀ ਹੈ ਕਿ ਉਨ੍ਹਾਂ ਦੀ ਭਲਾਈ ਉਨ੍ਹਾਂ ਦੇ ਆਲੇ-ਦੁਆਲੇ ਦੀ ਦੁਨੀਆ ਦੀ ਭਲਾਈ ਨਾਲ ਜੁੜੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2014 ਵਿੱਚ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਵਿੱਚ ਕੌਮਾਂਤਰੀ ਯੋਗ ਦਿਵਸ ਦਾ ਪ੍ਰਸਤਾਵ ਰੱਖਿਆ ਸੀ ਅਤੇ ਭਾਰਤ ਦੇ ਪ੍ਰਸਤਾਵ ਨੂੰ 177 ਦੇਸ਼ਾਂ ਨੇ ਸਮਰਥਨ ਦਿੱਤਾ ਸੀ, ਜੋ ਆਪਣੇ ਆਪ ਵਿੱਚ ਰਿਕਾਰਡ ਹੈ।
Related Posts
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੋਅ
ਅੰਮ੍ਰਿਤਸਰ, 22 ਅਕਤੂਬਰ (ਦਲਜੀਤ ਸਿੰਘ)- ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ…
ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
ਲਖਨਊ , 23 ਅਗਸਤ – ਲਖਨਊ ਦੀ ਅਦਾਲਤ ਵਲੋਂ ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ…
ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨ ਲਈ ਜਲਦੀ ਹੀ ਕਮੇਟੀ ਦਾ ਗਠਨ ਕਰੇਗੀ ਸੁਪਰੀਮ ਕੋਰਟ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਹਮੇਸ਼ਾ ਲਈ ਸੁਲਝਾਉਣ ਲਈ ਜਲਦੀ ਹੀ…