ਨਵੀਂ ਦਿੱਲੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਲੋਕ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ ਧਿਰ ਨੂੰ ਦੇਣ ਦੀ ਪ੍ਰੰਪਰਾ ਹੈ, ਜੇ ਨਰਿੰਦਰ ਮੋਦੀ ਸਰਕਾਰ ਇਸ ਰਵਾਇਤ ਦਾ ਪਾਲਣ ਕਰਦੀ ਹੈ ਤਾਂ ਸਮੁੱਚੀ ਵਿਰੋਧੀ ਧਿਰ ਸਦਨ ਦੇ ਸਪੀਕਰ ਦੀ ਚੋਣ ਦਾ ਦੌਰਾਨ ਸਰਕਾਰ ਦਾ ਸਮਰਥਨ ਕਰੇਗੀ। ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸਮਰਥਨ ਲਈ ਫੋਨ ਕੀਤਾ ਸੀ ਅਤੇ ਉਨ੍ਹਾਂ ਨੂੰ ਦੁਬਾਰਾ ਫੋਨ ਕਰਨ ਦੀ ਗੱਲ ਕੀਤੀ ਸੀ ਪਰ ਹਾਲੇ ਤੱਕ ਉਨ੍ਹਾਂ ਦਾ ਫੋਨ ਨਹੀਂ ਆਇਆ। ਸ੍ਰੀ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਵਿਰੋਧੀ ਧਿਰ ਤੋਂ ਉਸਾਰੂ ਸਹਿਯੋਗ ਦੀ ਆਸ ਰੱਖਦੇ ਹਨ ਪਰ ਕਾਂਗਰਸੀ ਆਗੂ ਦਾ ਅਪਮਾਨ ਕੀਤਾ ਜਾ ਰਿਹਾ ਹੈ।
Related Posts
Amritpal Singh ਦੀ ਪਟੀਸ਼ਨ ‘ਤੇ ਪੰਜਾਬ ਤੇ ਕੇਂਦਰ ਸਰਕਾਰ ਨੇ High Court ‘ਚ ਦਿੱਤਾ ਜਵਾਬ, ਕਿਹਾ-ਜੇਲ੍ਹ ਤੋਂ ਵੀ ਵੱਖਵਾਦੀਆਂ ਦੇ ਸੰਪਰਕ ‘ਚ ਸੀ
ਚੰਡੀਗੜ੍ਹ। ਪੰਜਾਬ ਅਤੇ ਕੇਂਦਰ ਸਰਕਾਰ ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਨੂੰ ਲਾਗੂ ਕਰਨ…
ਭਾਰੀ ਮੀਂਹ… ਹਿਮਾਚਲ ‘ਚ 77 ਸੜਕਾਂ ਬੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ
ਸ਼ਿਮਲਾ, ਏਐੱਨਆਈ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ 77 ਸੜਕਾਂ ਬੰਦ ਹੋ ਗਈਆਂ ਹਨ। ਇਸ ਦੇ…
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਸ਼ਾਰਦੁਲ ਠਾਕੁਰ ਤੇ ਮਿਤਾਲੀ ਪਾਰੁਲਕਰ
ਸਪੋਰਟਸ ਡੈਸਕ : ਭਾਰਤੀ ਕ੍ਰਿਕਟਰ ਸ਼ਾਰਦੁਲ ਠਾਕੁਰ ਨੇ ਮੁੰਬਈ ‘ਚ ਇਕ ਰਵਾਇਤੀ ਸਮਾਰੋਹ ਦੌਰਾਨ ਮਿਤਾਲੀ ਪਾਰੁਲਕਰ ਨਾਲ ਵਿਆਹ ਦੇ ਬੰਧਨ…