ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ । ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ਵਿਚ ਆਖ਼ਰੀ ਸਾਹ ਲਏ। ਕਮਲ ਚੌਧਰੀ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ ।
ਭਾਰਤੀ ਜਨਤਾ ਪਾਰਟੀ ਦੇ ਸਕੁਐਡਰਨ ਲੀਡਰ ਕਮਲ ਚੌਧਰੀ 76 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਸ਼ਾਮ 4 ਵਜੇ ਕੀਤਾ ਜਾਵੇਗਾ।
1985 ਵਿੱਚ ਆਪਣੇ ਪਿਤਾ, ਸੁਤੰਤਰਤਾ ਸੈਨਾਨੀ ਅਤੇ ਉੱਘੇ ਸਮਾਜਵਾਦੀ ਨੇਤਾ ਚੌਧਰੀ ਬਲਵੀਰ ਸਿੰਘ ਦੀ ਅੱਤਵਾਦੀਆਂ ਦੁਆਰਾ ਹੱਤਿਆ ਤੋਂ ਬਾਅਦ ਕਮਲ ਚੌਧਰੀ ਪਹਿਲੀ ਵਾਰ ਕਾਂਗਰਸ ਦੀ ਟਿਕਟ ‘ਤੇ ਸੰਸਦ ਮੈਂਬਰ ਬਣੇ ਸਨ।
ਉਹ ਕਾਂਗਰਸ ਦੀ ਟਿਕਟ ‘ਤੇ 1985, 1989 ਅਤੇ 1992 ਵਿੱਚ ਤਿੰਨ ਵਾਰ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ। 1998 ਵਿੱਚ, ਉਹ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਸੰਸਦ ਮੈਂਬਰ ਚੁਣੇ ਗਏ ਸਨ। ਸੰਸਦ ਮੈਂਬਰ ਹੁੰਦਿਆਂ ਉਹ ਰੱਖਿਆ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਰਹੇ।