ਨਵੀਂ ਦਿੱਲੀ, ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ, ਜਿੱਥੇ ਸੀਬੀਆਈ ਨੇ ਉਸ ਤੋਂ ਪੁੱਛ ਪੜਤਾਲ ਕਰਨ ਲਈ ਉਸ ਦੀ ਹਿਰਾਸਤ ਦੀ ਮੰਗ ਕੀਤੀ। ਸੀਬੀਆਈ ਨੇ ਮੰਗਲਵਾਰ ਸ਼ਾਮ ਨੂੰ ਤਿਹਾੜ ਜੇਲ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੋਂ ਪੁੱਛ ਪੜਤਾਲ ਕੀਤੀ ਸੀ।
Related Posts
ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ, ਕੀਤਾ ਇਹ ਖ਼ੁਲਾਸਾ
ਮੋਹਾਲੀ, 10 ਮਈ – ਪੰਜਾਬ ਪੁਲਸ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ…
ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਹੱਕ ਵਿਚ ਦਿੱਤਾ ਫ਼ੈਸਲਾ
ਨਵੀਂ ਦਿੱਲੀ, 18 ਜਨਵਰੀ (ਬਿਊਰੋ)- ਸੁਪਰੀਮ ਕੋਰਟ ਭਾਰਤੀ ਚੋਣ ਕਮਿਸ਼ਨ ਨੂੰ ਉਨ੍ਹਾਂ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਰੱਦ ਕਰਨ ਲਈ ਨਿਰਦੇਸ਼ ਦੇਣ…
ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਬਿਆਨ ਆਇਆ ਸਾਹਮਣੇ
ਸ੍ਰੀਨਗਰ, 14 ਦਸੰਬਰ (ਬਿਊਰੋ)- ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਕਹਿਣਾ ਹੈ ਕਿ ਇਹ ਦੋ ਵਿਦੇਸ਼ੀ ਅੱਤਵਾਦੀਆਂ ਅਤੇ ਇਕ…