ਚੰਡੀਗੜ੍ਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੀ ਵਾਰ ਬਤੌਰ ਪ੍ਰਧਾਨ ਮੰਤਰੀ ਸਹੁੰ ਚੁੱਕਣ ਮਗਰੋਂ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਵੀਂ ਦਿੱਲੀ ਵਿੱਚ ਨਵੇਂ ਸੰਸਦ ਭਵਨ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਪੁਰੋਹਿਤ ਨੇ ਸ੍ਰੀ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਸ੍ਰੀ ਪੁਰੋਹਿਤ ਨੇ ਪਿਛਲੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਉਸ ਤੋਂ ਕੁਝ ਦਿਨ ਪਹਿਲਾ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਵੀ ਦਿੱਲੀ ਵਿਖੇ ਮਿਲ ਕੇ ਆਏ ਸਨ। ਜ਼ਿਕਰਯੋਗ ਹੈ ਕਿ ਰਾਜਪਾਲ ਤੇ ਸੂਬਾ ਸਰਕਾਰ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਟਕਰਾਅ ਚੱਲਦਾ ਆ ਰਿਹਾ ਹੈ, ਜੋਕਿ ਲੋਕ ਸਭਾ ਚੋਣਾਂ ਦੇ ਚਲਦਿਆਂ ਸ਼ਾਂਤ ਹੋਇਆ ਪਿਆ ਹੈ। ਹਾਲਾਂਕਿ ਹੁਣ ਚੰਡੀਗੜ੍ਹ ਵਿੱਚ 20 ਹਜ਼ਾਰ ਲਿਟਰ ਮੁਫ਼ਤ ਪਾਣੀ ਦੇ ਮੁੱਦੇ ’ਤੇ ਰਾਜਪਾਲ ਤੇ ‘ਇੰਡੀਆ’ ਗੱਠਜੋੜ ਦੇ ਮੇਅਰ ਵਿਚਕਾਰ ਟਕਰਾਅ ਚੱਲ ਰਿਹਾ ਹੈ। ਇਸ ਬਾਰੇ ਵੀ ਰਾਜਪਾਲ ਨੇ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਹੋ ਸਕਦੀ ਹੈ।
Related Posts
ਅਰੁਣਾਚਲ ਪ੍ਰਦੇਸ਼: ਟਰੱਕ ਡੂੰਘੀ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ 3 ਜਵਾਨ ਸ਼ਹੀਦ
ਈਟਾਨਗਰ, ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ…
ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸਿੱਧੂ ਵੱਲੋਂ ਪ੍ਰਾਈਵੇਟ ਹਸਪਤਾਲ ਲਈ 90 ਕਰੋੜ ਰੁਪਏ ਕੀਮਤ ਦੀ 7.5 ਏਕੜ ਸ਼ਾਮਲਾਟ ਜ਼ਮੀਨ ਸਿਰਫ 1 ਲੱਖ ਰੁਪਏ ਸਾਲਾਨਾ ’ਤੇ ਕਬਜ਼ੇ ਵਿਚ ਲੈਣ ਦੀ ਕੀਤੀ ਨਿਖੇਧੀ
ਚੰਡੀਗੜ੍ਹ, 24 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਰਾਜਕਾਲ ਦੌਰਾਨ…
ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਪੋਰਨ ਫਿਲਮਾਂ ਬਣਾਉਣ ਦੇ ਦੋਸ਼ ’ਚ ਗ੍ਰਿਫ਼ਤਾਰ
ਨੈਸ਼ਨਲ ਡੈਸਕ, 20 ਜੁਲਾਈ (ਦਲਜੀਤ ਸਿੰਘ)- ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਸੋਮਵਾਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਬਿਜ਼ਨੈੱਸਮੈਨ…