ਜਲੰਧਰ, ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਵੇਂ ਬਣੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ ਪਾਰਟੀ ਦੇ ਕੁਝ ਆਗੂਆਂ ਨੇ ਪਾਰਟੀ ਦਾ ਚੋਣ ਨਿਸ਼ਾਨ ਖੋਹਣ ਲਈ ਪੂਰਾ ਜ਼ੋਰ ਲਾਇਆ ਸੀ। ਇੱਥੋਂ ਤੱਕ ਕਿ ਚੋਣ ਅਧਿਕਾਰੀ ਕੋਲ ਜਾ ਕੇ ਜਾਅਲੀ ਦਸਤਖਤਾਂ ਵਾਲੀ ਚਿੱਠੀ ਦੇ ਕੇ ਕਿਹਾ ਸੀ ਕਿ ਬੀਬੀ ਸੁਰਜੀਤ ਕੌਰ ਆਪਣੇ ਕਾਗਜ਼ ਵਾਪਸ ਲੈਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਬਗਾਵਤ ਕੀਤੇ ਜਾਣ ਬਾਅਦ ਜਲੰਧਰ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਐਲਾਨ ਕੀਤਾ ਸੀ ਕਿ ਪਾਰਟੀ ਹਾਈਕਮਾਂਡ ਨੇ ਬੀਬੀ ਸੁਰਜੀਤ ਕੌਰ ਦੀ ਹਮਾਇਤ ਨਾ ਕਰਨ ਦਾ ਫੈਸਲਾ ਕੀਤਾ ਹੈ। ਬੀਬੀ ਸੁਰਜੀਤ ਕੌਰ ਦੇ ਚੋਣ ਮੈਦਾਨ ਵਿੱਚ ਡਟੇ ਰਹਿਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਪੇਚੀਦਾ ਬਣਦੀ ਜਾ ਰਹੀ ਹੈ।
Related Posts
ਪੰਜਾਬ ਵਿਚਾਰ ਮੰਚ – ਸੂਬੇ ਨੂੰ ਦਰਪੇਸ਼ ਚੁਣੌਤੀਆਂ – ਦਸ਼ਾ ਤੇ ਦਿਸ਼ਾ-2
ਪੰਜਾਬ ਦੇ ਚੁਤਰਫੇ ਸੰਕਟ ਦੇ ਹੱਲ ਵਾਸਤੇ ਸਿੱਖਿਆ , ਸਿਹਤ , ਰੁਜਗਾਰ ਵਿੱਚ ਦਿੱਤੇ ਸੁਝਾਵਾਂ ਤੋਂ ਇਲਾਵਾ ਪਿੰਡਾਂ ਦੀਆਂ ਸਾਂਝੀਆਂ…
ਰਾਹੁਲ ਨੂੰ ਖ਼ਾਲੀ ਕਰਨਾ ਪਵੇਗਾ ਸਰਕਾਰੀ ਬੰਗਲਾ, ਦਿਗਵਿਜੇ ਨੇ ਕਿਹਾ ਕਿ ਤੁਸੀਂ ਮੇਰੇ ਘਰ ਆ ਕੇ ਰਹੋ
ਭੋਪਾਲ- ਲੋਕ ਸਭਾ ਦੀ ਮੈਂਬਰਤਾ ਤੋਂ ਅਯੋਗ ਠਹਿਰਾਏ ਜਾਣ ਦੇ ਮੱਦੇਨਜ਼ਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ…
ਜਲੰਧਰ ਪੁਲਸ ਵੱਲੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਮੈਂਬਰ 25 ਲੱਖ ਰੁਪਏ ਸਣੇ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਜਲੰਧਰ/ਨਕੋਦਰ- ਐੱਸ. ਐੱਸ. ਪੀ. ਦਿਹਾਤੀ ਸਵਰਨਦੀਪ ਸਿੰਘ ਅਤੇ ਐੱਸ. ਪੀ. (ਡੀ) ਸਰਬਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕ੍ਰਾਈਮ ਬ੍ਰਾਂਚ ਦਿਹਾਤੀ ਦੇ…