ਚੰਡੀਗੜ੍ਹ, ਪੰਜਾਬ ਪੁਲੀਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਿਹਾ, ‘‘ਫਾਜ਼ਿਲਕਾ ਪੁਲੀਸ ਨੇ ਝਾਰਖੰਡ ਤੋਂ ਸੰਚਾਲਿਤ ਹੋਣ ਵਾਲੇ ਇਕ ਵੱਡੇ ਅੰਤਰ-ਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 66 ਕਿੱਲੋ ਅਫੀਮ ਜ਼ਬਤ ਕੀਤੀ ਹੈ। ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲੀਸ ਨੇ ਵਿੱਤੀ ਲੈਣ-ਦੇਣ ਦਾ ਡੂੰਘਾਈ ਨਾਲ ਪਤਾ ਲਾ ਕੇ 42 ਬੈਂਕ ਖਾਤਿਆਂ ’ਚ ਜਮ੍ਹਾਂ 1.86 ਕਰੋੜ ਰੁਪਏ ਦੇ ਲੈਣ-ਦੇਣ ’ਤੇ ਰੋਕ ਲਗਾ ਦਿੱਤੀ ਹੈ।’’ ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਅਗਲੀ ਜਾਂਚ ਕੀਤੀ ਜਾ ਰਹੀ ਹੈ।
Related Posts
ਲੁਧਿਆਣਾ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ 5 ਲੋਕਾਂ ਖਿਲਾਫ਼ ਕੇਸ ਦਰਜ, ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ‘ਤੇ ਮਿਲੀ ਸੀ ਸ਼ਿਕਾਇਤ
ਸਾਹਨੇਵਾਲ, 26 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਥਾਣਾ ਕੂੰਮਕਲਾਂ ਅਧੀਨ ਆਉਂਦੇ ਪਿੰਡ…
‘ਐੱਨਆਰਆਈ ਕੋਟੇ’ ਬਾਰੇ ਪੰਜਾਬ ਦੀ ਅਪੀਲ ਸੁਪਰੀਮ ਕੋਰਟ ਵੱਲੋਂ ਰੱਦ
ਨਵੀਂ ਦਿੱਲੀ, ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਸੁਪਰੀਮ ਕੋਰਟ ਨੇ ਸੂਬੇ ਦੇ ਮੈਡੀਕਲ ਕਾਲਜਾਂ ਵਿਚ ਐੱਮਬੀਬੀਐੱਸ ਅਤੇ ਬੀਡੀਐੱਸ ਕੋਰਸਾਂ ’ਚ…
ਸੰਸਦ ਪਹੁੰਚੇ ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਸਵਾਗਤ
ਨਵੀਂ ਦਿੱਲੀ- ਲੋਕ ਸਭਾ ਦੀ ਮੈਂਬਰਸ਼ਿਪ ਬਹਾਲ ਹੋਣ ਮਗਰੋਂ ਸੋਮਵਾਰ ਨੂੰ ਰਾਹੁਲ ਗਾਂਧੀ ਸੰਸਦ ਪਹੁੰਚੇ, ਜਿੱਥੇ ਕਾਂਗਰਸ ਅਤੇ ਉਸ ਦੇ…