ਗੁਰਦਾਸਪੁਰ: ਸੜਕ ਪਾਰ ਕਰ ਰਹੇ ਇਕ ਨੌਜਵਾਨ ਨੂੰ ਤੇਜ਼ ਰਫਤਾਰ ਟੂਰਿਸਟ ਬੱਸ ਨੇ ਟੱਕਰ ਮਾਰ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਦੀਨਾਨਗਰ ਦੀ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਬੱਸ ਡਰਾਈਵਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।ਆਸ਼ਿਕ ਅਲੀ ਪੁੱਤਰ ਬਰਸੂ ਅਲੀ ਵਾਸੀ ਚੱਕ ਡੀਸਾ ਚੌਧਰੀ, ਥਾਣਾ ਰਾਜਬਾਗ, ਜ਼ਿਲ੍ਹਾ ਕਠੂਆ (ਜੰਮੂ-ਕਸ਼ਮੀਰ) ਨੇ ਦੱਸਿਆ ਕਿ ਉਸ ਦਾ ਭਤੀਜਾ ਸੱਤੂ ਆਪਣੀ ਸਵਿਫਟ ਕਾਰ ਵਿੱਚ ਅੰਮ੍ਰਿਤਸਰ ਜਾ ਰਿਹਾ ਸੀ।ਜਿਵੇਂ ਹੀ ਉਹ ਸ਼ੂਗਰ ਮਿੱਲ ਪੰਨਿਆੜ ਰੋਡ ਵਾਲੇ ਪਾਸੇ ਕਾਰ ਖੜ੍ਹੀ ਕਰਕੇ ਫੌਜੀ ਢਾਬੇ ਤੋਂ ਚਾਹ ਪੀਣ ਲਈ ਸੜਕ ਪਾਰ ਕਰਨ ਲੱਗਾ ਤਾਂ ਗੁਰਦਾਸਪੁਰ ਸਾਈਡ ਤੋਂ ਇੱਕ ਟੂਰਿਸਟ ਬੱਸ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਜਿਸ ਨੂੰ ਨਰੇਸ਼ ਕੁਮਾਰ ਪੁੱਤਰ ਮਸਤ ਰਾਮ ਵਾਸੀ ਮਹਿਲੰਦਾ ਥਾਣਾ ਇੰਦੌਰਾ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਚਲਾ ਰਿਹਾ ਸੀ। ਜਿਸ ਨੇ ਉਸ ਦੇ ਭਤੀਜੇ ਨੂੰ ਟੱਕਰ ਮਾਰ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ।ਜਾਂਚ ਅਧਿਕਾਰੀ ਏਐਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਚਾਚੇ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਵੱਡੀ ਖ਼ਬਰ : ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਬਿੱਟਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ – ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ…
ਲੱਦਾਖ ਵਿਚ ਨਦੀ ਪਾਰ ਕਰਦਿਆਂ ਥਲ ਸੈਨਾ ਦੇ ਪੰਜ ਜਵਾਨ ਟੈਂਕ ਸਮੇਤ ਰੁੜ੍ਹੇ
ਲੇਹ, ਲੱਦਾਖ ਦੇ ਨਯੋਮਾ-ਚੁਸ਼ੁਲ ਇਲਾਕੇ ਵਿਚ ਅਸਲ ਕੰਟਰੋਲ ਰੇਖਾ ਦੇ ਨਾਲ ਇਕ ਮਸ਼ਕ ਦੌਰਾਨ ਨਦੀ ਪਾਰ ਕਰਦਿਆਂ ਟੀ-72 ਟੈਂਕ ਰੁੜ੍ਹਨ…
ਰਾਖਵੇਂਕਰਨ ਤੇ ਹੋਰ ਮੁੱਦਿਆਂ ਨੂੰ ਲੈ ਕੇ ਕਈ ਪਟੀਸ਼ਨਾਂ ਦਾਇਰ, HC ਨੇ ਪੰਜਾਬ ਸਰਕਾਰ ਤੋਂ ਮੰਗਿਆ ਪੂਰਾ ਰਿਕਾਰਡ
ਚੰਡੀਗੜ੍ਹ : ਪੰਜਾਬ ‘ਚ ਪੰਚਾਇਤੀ ਚੋਣਾਂ ‘ਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਹਾਈ ਕੋਰਟ ‘ਚ ਕਈ ਪਟੀਸ਼ਨਾਂ ਦਾਇਰ…