ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂ ਅੱਜ ਜਥੇਦਾਰ ਨੂੰ ਆਪਣਾ ਗੁਨਾਹ ਪੱਤਰ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਹਨ। ਇਹਨਾਂ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸ਼ਾਮਿਲ ਹਨ, ਉੱਥੇ ਹੀ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ,ਭਾਈ ਮਨਜੀਤ ਸਿੰਘ ਆਦਿ ਬਹੁਤਾਂਤ ਅਕਾਲੀ ਆਗੂ ਇਸ ਵਫਦ ਵਿੱਚ ਸ਼ਾਮਿਲ ਹਨ। ਇਹਨਾਂ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ 2015 ਤੋਂ ਲੈ ਕੇ ਸਮੇਂ-ਸਮੇਂ ਸਿਰ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣੇ, ਬੇਅਦਬੀ ਹੋਣੀ, ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣੀ, ਬਹਿਬਲ ਕਲਾ, ਬਰਗਾੜੀ ਗੋਲੀ ਕਾਂਡ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚੋਂ 328 ਪਾਵਨ ਸਰੂਪ ਗਾਇਬ ਹੋਣੇ ਆਦਿ ਵਿਸ਼ਿਆਂ ਲਈ ਆਪਣੇ ਆਪ ਨੂੰ ਕਿਤੇ ਨਾ ਕਿਤੇ ਜ਼ਿੰਮੇਵਾਰ ਮੰਨਦੇ ਹੋਏ ਇਹ ਗੁਨਾਹ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੋੰਪਣ ਪਹੁੰਚੇ ਹਨ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਗੁਨਾਹ ਪੱਤਰ ਸੌਂਪਿਆ।
Related Posts
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨਵੀਂ ਟੀਮ ਦਾ ਐਲਾਨ
ਚੰਡੀਗੜ੍ਹ, 20 ਸਤੰਬਰ (ਦਲਜੀਤ ਸਿੰਘ)- ਪੰਜਾਬ ਸਰਕਾਰ ਵਿੱਚ ਵੱਡੇ ਬਦਲਾਅ ਤੋਂ ਬਾਅਦ ਹੁਣ ਪ੍ਰਸ਼ਾਸਕੀ ਬਦਲਾਅ ਦੇਖਣ ਨੂੰ ਮਿਲੇ ਹਨ। ਚਰਨਜੀਤ…
ਰਾਜਨਾਥ ਨੇ ਫ਼ੌਜ ਨੂੰ ਅਤਿਅੰਤ ਆਧੁਨਿਕ ਸਵਦੇਸ਼ੀ ਰੱਖਿਆ ਉਪਕਰਨ ਤੇ ਹਥਿਆਰ ਸੌਂਪੇ
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਇੱਥੇ ਫ਼ੌਜ ਨੂੰ ਸਵਦੇਸ਼ੀ ਤੌਰ ’ਤੇ ਬਣੇ ਅਤਿਅੰਤ ਆਧੁਨਿਕ ਰੱਖਿਆ ਉਪਕਰਨ ਅਤੇ…
ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ
ਅੰਮ੍ਰਿਤਸਰ : ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਸਜ਼ਾ ਜ਼ਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ…