ਨਵੀਂ ਦਿੱਲੀ, ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੁਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵੱਲੋਂ ਜਾਂਚ ਏਜਸੰੀਆਂ ਦਾ ਗ਼ਲਤ ਇਸਤੇਮਾਲ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਸੰਸਦ ਭਵਨ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਵਿਰੋਧੀ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ, ‘‘ਜਾਂਚ ਏਜੰਸੀਆਂ ਦੇ ਗ਼ਲਤ ਇਸਤੇਮਾਲ ਖ਼ਿਲਾਫ਼ ‘ਇੰਡੀਆ’ ਗੱਠਜੋੜ ਦੀਆਂ ਸਾਰੀਆਂ ਭਾਈਵਾਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ ਹੈ।’’ ਵਿਰੋਧੀ ਸੰਸਦ ਮੈਂਬਰਾਂ ਨੇ ‘ਹਿਟਲਰਸ਼ਾਹੀ ਮੁਰਦਾਬਾਦ’ ਅਤੇ ‘ਵਿਰੋਧੀ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਬੰਦ ਕਰੋ’ ਦੇ ਨਾਅਰੇ ਲਾਏ।
Related Posts
ਰਾਖਵਾਂਕਰਨ ਅੰਦੋਲਨ ਦੇ ਲੀਡਰ ਕਰੋੜੀ ਸਿੰਘ ਬੈਂਸਲਾ ਦਾ ਦੇਹਾਂਤ, ਇੱਕ ਇਸ਼ਾਰੇ ‘ਤੇ ਹੋ ਜਾਂਦਾ ਸੀ ਸਭ ਕੁਝ ਠੱਪ
ਜੈਪੁਰ, 31 ਮਾਰਚ (ਬਿਊਰੋ)- ਰਾਜਸਥਾਨ ਵਿੱਚ ਗੁਰਜਰ ਰਾਖਵਾਂਕਰਨ ਅੰਦੋਲਨ ਦੇ ਚਰਚਿਤ ਲੀਡਰ ਕਰਨਲ ਕਰੋੜੀ ਸਿੰਘ ਬੈਂਸਲਾ ਦਾ ਵੀਰਵਾਰ ਨੂੰ ਜੈਪੁਰ ਦੇ…
ਜਲੰਧਰ ਦੇ PAP ’ਚ ਵਿਦਿਆਰਥੀਆਂ ਨੇ ਕੀਤਾ ਚੱਕਾ ਜਾਮ, ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਵੱਡਾ ਖ਼ੁਲਾਸਾ
ਜਲੰਧਰ3 ਦਸੰਬਰ (ਦਲਜੀਤ ਸਿੰਘ)- ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ। ਇਕ ਵਿਦਿਆਰਥੀ ਨੇ ਮੀਡੀਆ ਦੇ…
ਸੜ ਕੇ ਸੁਆਹ ਹੋਈ ਹਰਿਆਣਾ ਰੋਡਵੇਜ਼ ਦੀ ਬੱਸ, ਡਰਾਈਵਰ ਦੀ ਸੂਝ-ਬੂਝ ਨਾਲ ਟਲਿਆ ਵੱਡਾ ਹਾਦਸਾ
ਫਰੀਦਾਬਾਦ- ਗੁਰੂਗ੍ਰਾਮ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਸੀ. ਐੱਨ. ਜੀ. ਬੱਸ ‘ਚ ਅਚਾਨਕ ਉਸ ਸਮੇਂ ਧੂੰਆਂ ਉਠਣ ਲੱਗਾ, ਜਦੋਂ…