ਜਲੰਧਰ,ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ ਅਤੇ ਪੱਛਮੀ ਹਲਕੇ ਵਿੱਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ। ਅਜਿਹੇ ਵਿੱਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕਮਲਜੀਤ ਸਿੰਘ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ। ਅਜਿਹੇ ਵਿੱਚ ਰਿੰਕੂ ਦੇ ਪੱਛਮੀ ਹਲਕੇ ’ਚ ਕਾਫੀ ਵੋਟਾਂ ਪਈਆਂ ਹਨ। ਉਹ ਕਾਂਗਰਸ ਤੋਂ ਮਹਿਜ਼ 1500 ਵੋਟਾਂ ਨਾਲ ਪਿੱਛੇ ਰਹੇ ਸਨ।
Related Posts
Breaking News: CM ਮਾਨ ਪਹੁੰਚੇ ਦਿੱਲੀ, ਭਲਕੇ ਫਰੀਦਾਬਾਦ ਦੇ ਸੂਰਜਕੁੰਡ ਵਿਖੇ ਚਿੰਤਨ ਕੈਂਪ ‘ਚ ਲੈਣਗੇ ਹਿੱਸਾ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ, ਜੋ ਭਲਕੇ ਸੂਰਜਕੁੰਡ, ਫਰੀਦਾਬਾਦ ਵਿੱਚ ਲੱਗਣ ਵਾਲੇ…
ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ
ਮੋਗਾ, 8 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ-2022 ਤਹਿਤ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ…
ਕੇਰਲ: 10 ਬੰਨ੍ਹਾਂ ਲਈ ‘ਰੈੱਡ ਅਲਰਟ’, ਰੋਕੀ ਗਈ ਸਬਰੀਮਾਲਾ ਯਾਤਰਾ
ਕੇਰਲ, 18 ਅਕਤੂਬਰ (ਦਲਜੀਤ ਸਿੰਘ)- ਕੇਰਲ ਦੇ ਮਾਲੀਆ ਮੰਤਰੀ ਕੇ. ਰਾਜਨ ਨੇ ਸੋਮਵਾਰ ਯਾਨੀ ਕਿ ਅੱਜ ਦੱਸਿਆ ਕਿ ਮੋਹਲੇਧਾਰ ਮੀਂਹ…