ਨਵੀਂ ਦਿੱਲੀ, ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਹਰਿਆਣਾ ਦੇ ਸਿੱਖਾਂ ਦੇ ਵਫ਼ਦ ਨਾਲ ਮੁਲਾਕਾਤ ਕਰ ਕੇ ਸੂਬੇ ਵਿੱਚ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਮੈਂਬਰ ਸਰਵਜੀਤ ਸਿੰਘ ਵਿਰਕ ਤੋਂ ਇਲਾਵਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕੁਰੂਕਸ਼ੇਤਰ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਨਾ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਬਰ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਮੁੱਖ ਬੁਲਾਰਾ ਕਵਲਜੀਤ ਸਿੰਘ ਅਜਰਾਣਾ, ਜੁਆਇੰਟ ਸਕੱਤਰ ਗੁਲਾਬ ਸਿੰਘ ਮੂਣਕ, ਅੰਤ੍ਰਿੰਗ ਕਮੇਟੀ ਮੈਂਬਰ ਟੀਪੀ ਸਿੰਘ, ਜਥੇਦਾਰ ਜਗਜੀਰ ਸਿੰਘ ਮਾਂਗੇਆਨਾ ਆਦਿ ਸਣੇ ਹਰਿਆਣਾ ਦੀ ਸਿੱਖ ਸੰਗਤ ਹਾਜ਼ਰ ਸੀ। ਸ੍ਰੀ ਸਿਰਸਾ ਨੇ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
Related Posts
CM ਚਿਹਰਾ ਐਲਾਨੇ ਜਾਣ ਮਗਰੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਣ ਪਹੁੰਚੇ ਚਰਨਜੀਤ ਚੰਨੀ
ਜਲੰਧਰ, 7 ਫਰਵਰੀ (ਬਿਊਰੋ)- ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤੀ ਗਿਆ…
ਅੰਮ੍ਰਿਤਸਰ ਬੰਬ ਮਾਮਲੇ ‘ਚ ਪੁਲਿਸ ਨੇ ਇਕ ਹੋਰ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 20 ਅਗਸਤ-ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਕਾਰ ਹੇਠਾਂ ਲਗਾਏ ਗਏ ਇਕ ਬੰਬ ਦੇ ਮਾਮਲੇ ‘ਚ ਮਹਾਰਾਸ਼ਟਰ ਏ.ਟੀ.ਐੱਸ.ਅਤੇ…
18 ਨਵੰਬਰ ਨੂੰ ਪਹਿਲੇ ਜਥੇ ਨਾਲ ਸਮੁੱਚੀ ਕੈਬਨਿਟ ਲੈ ਕੇ ਕਰਤਾਰਪੁਰ ਸਾਹਿਬ ਜਾਣਗੇ ਮੁੱਖ ਮੰਤਰੀ ਚੰਨੀ
ਗੁਰਦਾਸਪੁਰ, 16 ਨਵੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ…