ਨਵੀਂ ਦਿੱਲੀ, ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਆਕਾਲੀ ਦਲ ਦੀ ਸੰਸਦ ਮੈਂਬਰ ਹਰਸਮਿਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਸੁਲਝਾਉਣ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਨਾ ਦੇਣ ਦੀ ਮੰਗ ਕੀਤੀ। ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਮਤੇ ‘ਤੇ ਚਰਚਾ ਵਿਚ ਹਿੱਸਾ ਲੈਂਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਨੇ ਅੰਦੌਲਨ ਕੀਤਾ ਅਤੇ ਕਈ ਕਿਸਾਨ ਮਾਰੇ ਵੀ ਗਏ, ਪਰ ਸਰਕਾਰ ਨੇ ਉਨ੍ਹਾਂ ਦੀ ਗੱਲ ਤੱਕ ਨਹੀਂ ਸੁਣੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਵੀ ਅਪੀਲ ਕੀਤੀ। ਉਨ੍ਹਾਂ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ‘ਤੇ ਨਿਸ਼ਾਨ ਸੇਧਦਿਆਂ ਕਿਹਾ ਕਿ ਇਸ ਪਾਰਟੀ ਨੇ ਵੀ ਸਿੱਖਾਂ ਦਾ ਕਤਲੇਆਮ ਕੀਤਾ ਹੈ।
Related Posts
ਅੱਜ ਰੁਕ ਜਾਵੇਗਾ ਢਾਈ ਮਹੀਨੇ ਤੋਂ ਜਾਰੀ ਚੋਣ ਪ੍ਰਚਾਰ, ਆਖ਼ਰੀ ਗੇੜ ਦਾ ਮਤਦਾਨ ਇਕ ਜੂਨ ਨੂੰ, ਸ਼ਾਂਤੀਪੂਰਨ ਚੋਣ ਸਮਾਪਤ ਕਰਵਾਉਣ ’ਚ ਰੁੱਝਿਆ ਚੋਣ ਕਮਿਸ਼ਨ
ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਐਲਾਨ ਨਾਲ ਹੀ 16 ਮਾਰਚ ਤੋਂ ਪੂਰੇ ਦੇਸ਼ ਵਿਚ ਸ਼ੁਰੂ ਹੋਇਆ ਚੋਣਾਂ ਦਾ…
ਬਾਬਾ ਸਿੱਦੀਕੀ ਦੇ ਕਤਲ ‘ਚ ਨਹੀਂ Lawrence Bishnoi ਦਾ ਹੱਥ ! ਮਾਮਲੇ ‘ਚ ਆਇਆ ਨਵਾਂ Twist
ਨਵੀਂ ਦਿੱਲੀ : ਬਾਬਾ ਸਿੱਦੀਕ ਕਤਲ ਕੇਸ ਵਿੱਚ ਨਿੱਤ ਨਵੇਂ ਖ਼ੁਲਾਸੇ ਹੋ ਰਹੇ ਹਨ। ਇਸ ਦੌਰਾਨ ਪੁਲਿਸ ਨੂੰ ਸ਼ੱਕ ਹੈ…
ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ
ਜਲੰਧਰ/ਸ਼ਾਹਕੋਟ/ਲੁਧਿਆਣਾ – ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿਚ ਇਕ ਹੋਰ ਹੈਰਾਨ ਕਰਨ ਵਾਲੇ ਗੱਲ ਸਾਹਮਣੇ…