ਨਵੀਂ ਦਿੱਲੀ : ਦਿਲੀ ‘ਚ ਪਿਛਲੇ ਹਫ਼ਤੇ ਪਏ ਮੀਂਹ ਕਾਰਨ ਪਾਣੀ ਭਰਨ ਦੀ ਸਮੱਸਿਆ ਤੋਂ ਬਾਅਦ ਦਿੱਲੀ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਲਈ ਕੇਂਦਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ 15 ਅਕਤੂਬਰ ਤੱਕ ਚੱਲੇਗਾ।
ਹਰੇਕ ਜ਼ਿਲ੍ਹੇ ‘ਚ ਇਕ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਦੇ ਕੰਮ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸਿੰਚਾਈ ਅਤੇ ਹੜ੍ਹ ਕੰਟਰੋਲ ਮੰਤਰੀ ਸੌਰਭ ਭਾਰਦਵਾਜ, ਲੋਕ ਨਿਰਮਾਣ ਮੰਤਰੀ (ਪੀਡਬਲਯੂਡੀ) ਆਤਿਸ਼ੀ ਤੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੂੰ ਦਿੱਤੀ ਗਈ ਹੈ। ਇਸ ਨਾਲ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਤੇ ਲੋੜ ਅਨੁਸਾਰ ਕਦਮ ਚੁੱਕਣ ਵਿਚ ਮਦਦ ਮਿਲੇਗੀ।