ਲਖਨਊ, ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਵਿੱਚ ਸਤਿਸੰਗ ਦੌਰਾਨ ਭਗਦੜ ਮਚਣ ਤੇ 121 ਮੌਤਾਂ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਮੁੱਖ ਸੇਵਾਦਾਰ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 116 ਤੋਂ ਵਧ ਕੇ 121 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੁਕਰ ਅਤੇ ਹੋਰ ਸੇਵਾਦਾਰਾਂ ਖਿਲਾਫ ਮੰਗਲਵਾਰ ਦੇਰ ਰਾਤ ਕੇਸ ਦਰਜ ਕੀਤਾ ਗਿਆ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਹਾਥਰਸ, ਆਗਰਾ, ਈਟਾ ਤੇ ਅਲੀਗੜ੍ਹ ਵਿਚ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕੀਤਾ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਬਾਬਾ ਉਰਫ ਹਰੀ ਨਰਾਇਣ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ।
Related Posts
ਟੋਲ ਬੂਥਾਂ ‘ਤੇ ਦੋਹਰਾ ਟੋਲ ਤੇ ਮਨਮਾਨੀ ਹੋਵੇਗੀ ਖ਼ਤਮ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅਧਿਕਾਰੀਆਂ ਨੂੰ ਕੀ ਦਿੱਤੀ ਸਲਾਹ
ਨਵੀਂ ਦਿੱਲੀ : ਭਾਰਤ ਵਿੱਚ ਹਾਈਵੇਅ ਅਤੇ ਐਕਸਪ੍ਰੈਸਵੇਅ ਲਗਾਤਾਰ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਟੋਲ ਟੈਕਸ ਵੀ…
ਈ.ਡੀ. ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਘਰ ਮਾਰਿਆ ਛਾਪਾ
ਨਾਗਪੁਰ, 25 ਜੂਨ (ਦਲਜੀਤ ਸਿੰਘ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਧਨ ਸੋਧ (ਮਨੀ ਲਾਂਡਰਿੰਗ) ਦੇ ਇਕ ਮਾਮਲੇ ‘ਚ ਸ਼ੁੱਕਰਵਾਰ ਨੂੰ ਮਹਾਰਾਸ਼ਟਰ…
ਵਜੀਫ਼ਾ ਰਾਸ਼ੀ ਵਿੱਚ ਘੁਟਾਲੇ ਖਿਲਾਫ਼ ਆਮ ਆਦਮੀ ਪਾਰਟੀ ਕਰੇਗੀ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭੁੱਖ ਹੜਤਾਲ ਅੱਜ
ਚੰਡੀਗੜ੍ਹ, 13 ਜੂਨ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ਰਾਸ਼ੀ ਖੁਰਦ…