ਬਟਾਲਾ: ਸ਼ਮਸ਼ਾਨ ਘਾਟ ਦੇ ਮਾਮਲੇ ਨੂੰ ਲੈ ਕੇ ਪਿੰਡ ਖੋਖਰ ਫੌਜੀਆਂ ਦੇ ਵਾਸੀਆਂ ਵੱਲੋਂ ਅੰਮ੍ਰਿਤਸਰ ਪਠਾਨਕਟ ਨੈਸ਼ਨਲ ਹਾਈਵੇ ਉੱਤੇ ਧਰਨਾ ਲਗਾ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੀ ਪੰਚਾਇਤੀ ਜਮੀਨ ਉੱਤੇ ਸ਼ਮਸ਼ਾਨ ਘਾਟ ਬਣਿਆ ਹੋਇਆ ਹੈ ਜਿੱਥੇ ਪਿਛਲੇ ਸੱਤ ਦਹਾਕਿਆਂ ਤੋਂ ਪਿੰਡ ਦੇ ਲੋਕ ਮ੍ਰਿਤਕ ਸਰੀਰਾਂ ਦਾ ਅੰਤਿਮ ਸੰਸਕਾਰ ਕਰਦੇ ਆ ਰਹੇ ਹਨ। ਉਹਨਾਂ ਦੱਸਿਆ ਕਿ ਸ਼ਮਸ਼ਾਨ ਘਾਟ ਅੰਦਰ ਪੰਜਾਬ ਸਰਕਾਰ ਦੀ ਵਿੱਤੀ ਸਹਾਇਤਾ ਨਾਲ ਬਾਥਰੂਮ, ਬੈਠਣ ਲਈ ਕੁਰਸੀਆਂ, ਚਾਰ ਦੀਵਾਰੀ ਬਣੀ ਹੋਈ ਅਤੇ ਗੇਟ ਲੱਗਾ ਹੋਇਆ ਹੈ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਮਸ਼ਾਨ ਘਾਟ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਬਣਾ ਕੇ ਸ਼ਮਸ਼ਾਨ ਘਾਟ ਨੂੰ ਗੁਰਦੁਆਰਾ ਸਾਹਿਬ ਵਿੱਚ ਮਿਲਾਉਣ ਦ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪਿਛਲੇ ਸਮੇਂ ਚ ਪਿੰਡ ਵਾਸੀਆਂ ਵੱਲੋਂ ਆਈਜੀ ਬਾਰਡਰ ਰੇਂਜ ਦੇ ਧਿਆਨ ਚ ਇਹ ਮਾਮਲਾ ਲਿਆਂਦਾ ਗਿਆ ਸੀ ਜਿਸ ਤੇ ਆਈਜੀ ਬਾਰਡਰ ਅਰੇਂਜ ਵੱਲੋਂ ਆਪ ਸਮਝੌਤਾ ਕਰਾ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ। ਉਹਨਾਂ ਕਿਹਾ ਕਿ ਹੁਣ ਫਿਰ ਕੁਝ ਲੋਕ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਗੈਰ ਹੀ ਸ਼ਮਸ਼ਾਨ ਘਾਟ ਉੱਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਕਬਜ਼ਾ ਕਰਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜਿੰਨਾ ਚਕ ਸਾਡੀ ਸੁਣਵਾਈ ਨਹੀਂ ਹੁੰਦੀ ਧਰਨਾ ਲਗਾਤਾਰ ਜਾਰੀ ਰਹੇਗਾ। ਧਰਨਾ ਲੱਗਣ ਦੇ ਨਾਲ ਦੋਵਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ ਅਤੇ ਰੋਜ਼ ਮਰਾਂ ਦੇ ਕੰਮ ਕਰਨ ਵਾਲੇ ਲੋਕ ਧਰਨੇ ਕਾਨ ਪਰੇਸ਼ਾਨ ਹੋ ਰਹੇ ਹਨ। ਉਧਰ ਧਰਨੇ ਦੀ ਸੂਝ ਨਾਲ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਏ ਹਨ ਅਤੇ ਲੋਕਾਂ ਨੂੰ ਧਰਨਾ ਚੁੱਕਣ ਦੀ ਅਪੀਲ ਕਰ ਰਹੇ ਹਨ
Related Posts
ਪੰਜਾਬ ਵਿਧਾਨ ਸਭਾ ’ਚ ਨਵਜੋਤ ਸਿੱਧੂ ਦਾ ਸੁਖਬੀਰ ਬਾਦਲ ਅਤੇ ਮਜੀਠੀਆ ’ਤੇ ਤਿੱਖਾ ਸ਼ਬਦੀ ਹਮਲਾ
ਚੰਡੀਗੜ੍ਹ, 11 ਨਵੰਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਦੀ ਚੱਲ ਰਹੀ ਕਾਰਵਾਈ ਦੌਰਾਨ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਇਕ ਦੂਜੇ ਦੇ…
ਵੱਡੀ ਖ਼ਬਰ: ਅੰਮ੍ਰਿਤਸਰ ‘ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ
ਅੰਮ੍ਰਿਤਸਰ- ਅੰਮ੍ਰਿਤਸਰ ਵਿਖੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਮਿਲੀ ਹੈ। ਪੁਲਸ ਨੇ ਨਾਕੇ ‘ਤੇ ਰੋਕਿਆ ਤਾਂ ਗੈਂਗਸਟਰਾਂ…
ਲਖੀਮਪੁਰ ਖੀਰੀ ਲਈ ਰਵਾਨਾ ਹੋਇਆ ਸਿੱਧੂ ਦਾ ਕਾਫ਼ਲਾ
ਚੰਡੀਗੜ੍, 7 ਅਕਤੂਬਰ (ਦਲਜੀਤ ਸਿੰਘ)- ਪੰਜਾਬ ਤੋਂ ਅੱਜ ਕਾਂਗਰਸ ਦਾ ਵੱਡਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ। ਇਹ…