ਬੀਬੀ ਜਗੀਰ ਕੌਰ ਦੀਆਂ ਮੁਸਕਿਲਾਂ ਵਧੀਆ,ਪਰ ਉਨ੍ਹਾਂ ਨੇ ਜਮੀਨ ਤੇ ਕਬਜੇ ਤੋਂ ਕੀਤਾ ਇਨਕਾਰ

ਪੰਜਾਬ ਹਰਿਆਣਾ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਐਸਜੀਪੀਸੀ ਦੀ ਸਾਬਕਾ ਪ੍ਧਾਨ ਬੀਬੀ ਜਗੀਰ ਕੌਰ ਦੀਆਂ ਮੁਸਕਿਲਾਂ ਵਧ ਗਈਆਂ ਹਨ। ਅਦਾਲਤ ਨੇ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਵੱਲੋਂ 172 ਕਨਾਲ ਜ਼ਮੀਨ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਜਿੱਥੇ 5 ਕਰੋੜ 91 ਲੱਖ ਰੁਪਏ ਦੀ ਵਸੂਲੀ ਦੇ ਹੁਕਮ ਜਾਰੀ ਕੀਤੇ ਹਨ ਉਥੇ ਹੀ ਇਸ ਮਾਮਲੇ ਨੂੰ ਲੈ ਕੇ ਬੀਬੀ ਖਿਲਾਫ ਕੇਸ ਦਰਜ ਕਰਨ ਲਈ ਕਿਹਾ ਹੈ।
ਕੇਂਦਰੀ ਵਿਜੀਲੈਂਸ ਬਿਊਰੋ ਨੂੰ ਕਿਹਾ ਗਿਆ ਹੈ ਕਿ ਸਕੂਲ/ਕਾਲਜ ਬਣਾਉਣ ਦੇ ਨਾਂ ਤੇ ਨਗਰ ਪੰਚਾਇਤ ਦੀ ਜ਼ਮੀਨ ਤੇ ਕਬਜ਼ਾ ਕਰਵਾਉਣ ਵਾਲੇ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਬੀਬੀ ਜੰਗੀਰ ਕੌਰ ਨੋ ਕਿਹਾ ਹੈ ਕਿ ਉਨਾਂ ਦਾ ਕਿਸੇ ਸਰਕਾਰੀ ਜ਼ਮੀਨ ‘ਤੇ ਕੋਈ ਕਬਜ਼ਾ ਨਹੀਂ ਹੈ ।

Leave a Reply

Your email address will not be published. Required fields are marked *