ਡਿਬਰੂਗੜ੍ਹ, ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਦਿੱਲੀ ਲਿਆਂਦਾ ਜਾ ਰਿਹਾ ਹੈ ਜੋ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਹਿਤ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਸਨ। ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਅੱਠ ਮੈਂਬਰੀ ਟੀਮ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਕਾਰਕੁਨ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਨਵੀਂ ਦਿੱਲੀ ਲੈ ਕੇ ਜਾਵੇਗੀ। ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕ ਸਮਾਗਮ ਲਈ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੁਲੀਸ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਰੈਂਕ ਦੇ ਇੱਕ ਅਧਿਕਾਰੀ ਦੀ ਅਗਵਾਈ ਹੇਠ ਪੁਲੀਸ ਟੀਮ ਵੀਰਵਾਰ ਦੁਪਹਿਰ ਨੂੰ ਇੱਥੇ ਪਹੁੰਚੀ ਅਤੇ ਸਹੁੰ ਚੁੱਕ ਸਮਾਗਮ ਲਈ ਸਖ਼ਤ ਸੁਰੱਖਿਆ ਦਰਮਿਆਨ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਉਡਾਣ ਵਿੱਚ ਨਵੀਂ ਦਿੱਲੀ ਲੈ ਕੇ ਜਾਵੇਗੀ। ਉਨ੍ਹਾਂਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਉਨ੍ਹਾਂ ਨੂੰ ਇੱਕ ਫੌਜੀ ਜਹਾਜ਼ ਵਿੱਚ ਦਿੱਲੀ ਲਿਜਾਇਆ ਜਾਵੇਗਾ।
Related Posts
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਇਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ
ਨਵੀਂ ਦਿੱਲੀ, 27 ਜੁਲਾਈ- ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਕੱਲ੍ਹ ਨਾਅਰੇ ਲਾਉਣ, ਕਾਗਜ਼ ਪਾੜਨ ਅਤੇ ਸਪੀਕਰ ਦੀ ਕੁਰਸੀ…
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 7 ਜੁਲਾਈ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ…
ਵਿਧਾਨ ਸਭਾ ਚੋਣਾਂ ’ਤੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਫ਼ੈਸਲੇ
ਨਵੀਂ ਦਿੱਲੀ, 8 ਜਨਵਰੀ (ਬਿਊਰੋ)- ਚੋਣ ਕਮਿਸ਼ਨ ਨੇ ਪੰਜਾਬ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ…