ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਚੱਲ ਰਹੀ ਹੈ। ਇਸ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ‘ਤੇ ਵੀ ਮੋਹਰ ਲੱਗੇਗੀ। ਦੋ ਨਵੇਂ ਗ੍ਰੰਥੀ ਸਿੰਘਾਂ ਲਈ ਪਹਿਲੀ ਜੁਲਾਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਬ ਕਮੇਟੀ ਦੇ ਮੈਂਬਰਾਂ ਨੇ ਨਵੇਂ ਗ੍ਰੰਥੀ ਸਿੰਘਾਂ ਦੀ ਚੋਣ ਲਈ ਤਕਰੀਬਨ 40 ਉਮੀਦਵਾਰਾਂ ਦਾ ਟੈਸਟ ਲਿਆ ਸੀ। ਇਨ੍ਹਾਂ ਵਿਚੋਂ ਦੋ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਦੇ ਨਾਵਾਂ ‘ਤੇ ਅੰਤ੍ਰਿੰਗ ਕਮੇਟੀ ਵੱਲੋਂ ਮੋਹਰ ਲਗਾਈ ਜਾਵੇਗੀ।
Related Posts
ਕੜਾਕੇ ਦੀ ਠੰਡ; ਕਸ਼ਮੀਰ ‘ਚ ‘ਡਲ ਝੀਲ’ ਤੇ ਹਿਮਾਚਲ ‘ਚ ਜੰਮ ਗਈ ‘ਚੰਦਰਭਾਗਾ ਨਦੀ’
ਸ਼੍ਰੀਨਗਰ/ਕੇਲਾਂਗ- ਜੰਮੂ ਕਸ਼ਮੀਰ ਵਿਚ ਹੱਡ ਚੀਰਵੀਂ ਠੰਡ ਜਾਰੀ ਹੈ। ਸ਼੍ਰੀਨਗਰ ਅਤੇ ਕਸ਼ਮੀਰ ਵਾਦੀ ਦੇ ਹੋਰ ਪ੍ਰਮੁੱਖ ਹਿੱਸਿਆਂ ਵਿਚ ਰਾਤ ਦੇ…
ਸਿੰਘੂ ਵਿਖੇ ਵਾਪਰੀ ਘਟਨਾ ਸਾਡੇ ਵਿਰੋਧ ਪ੍ਰਦਰਸ਼ਨ ਨੂੰ ਨਹੀਂ ਕਰੇਗੀ ਪ੍ਰਭਾਵਿਤ : ਰਾਕੇਸ਼ ਟਿਕੈਤ
ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਦਿੱਲੀ-ਹਰਿਆਣਾ ਸਰਹੱਦ ਦੇ ਨੇੜੇ ਸਿੰਘੂ ਵਿਖੇ ਵਾਪਰੀ ਘਟਨਾ ‘ਤੇ…
ਮੰਤਰੀ ਮੰਡਲ ਵੱਲੋਂ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਲਈ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ, ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਮਨਜ਼ੂਰੀ
ਚੰਡੀਗੜ, 17 ਸਤੰਬਰ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਾਉਣੀ ਮਾਰਕੀਟਿੰਗ…