ਚੰਡੀਗੜ੍ਹ, ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਆਗੂ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਂਦੇ ਸਮੇਂ ਸੰਜਮ ਵਰਤਣਾ ਚਾਹੀਦਾ ਸੀ। ਐਕਸ ’ਤੇ ਆਪ’ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਾਂ ਪਰ ਸੰਦੀਪ ਥਾਪਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ ਸੀ ਤੇ ਸੰਜਮ ਵਰਤਣਾ ਚਾਹੀਦਾ ਸੀ। 6 ਜੂਨ, ਬਲੂਸਟਾਰ ਮਨਾਉਣਾ ਅਤੇ ਲੱਡੂ ਵੰਡਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ ਹੈ। ਉਸ ਨੇ ਪਿਛਲੇ ਸਾਲ ਜਦੋਂ ਪੂਰਾ ਸੂਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ ਤਾਂ ਉਸ ਨੇ ਪੰਜਾਬ ਦੀ ਤਬਾਹੀ ਦਾ ਮਜ਼ਾਕ ਉਡਾਇਆ ਸੀ। ਇਸ ਕਰ ਕੇ ਨਫਰਤ ਫੈਲਾਉਣ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਫਿਰਕੂ ਸਦਭਾਵਨਾ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਣਾ ਚਾਹੀਦਾ ਹੈ।
Related Posts
ਹੁਣ ਗੁਰਦੁਆਰਾ ਭੋਰਾ ਸਾਹਿਬ ‘ਚ ਸ਼ਰਧਾਲੂ ਨੇ ਕੀਤੀ ਬੇਅਦਬੀ ! ਸੇਵਾਦਾਰਾਂ ਨਾਲ ਕੀਤੀ ਬਦਸਲੂਕੀ
ਅੰਮ੍ਰਿਤਸਰ : ਇਤਿਹਾਸਕ ਸਿੱਖ ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ (Gurdwara Bhora Sahib, Baba Bakala) ਵਿਖੇ ਸ਼ੁੱਕਰਵਾਰ ਨੂੰ ਸ਼ਰਧਾਲੂ…
30 ਨਵੰਬਰ ਦੇ ਬਾਅਦ ਬੰਦ ਹੋਵੇਗੀ ਮੁਫ਼ਤ ਰਾਸ਼ਨ ਯੋਜਨਾ, 80 ਕਰੋੜ ਲੋਕਾਂ ਨੂੰ ਮਿਲਦਾ ਸੀ ਰਾਸ਼ਨ
ਨਵੀਂ ਦਿੱਲੀ, 6 ਨਵੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਯਾਨੀ ਪੀ. ਐੱਮ. ਜੀ. ਕੇ. ਏ. ਵਾਈ. ਤਹਿਤ…
ਨਵਜੋਤ ਕੌਰ ਸਿੱਧੂ ਨੇ ਨਵਜੋਤ ਸਿੱਧੂ ਨੂੰ ਲੈ ਕੇ ਆਖੀਆਂ ਇਹ ਗੱਲਾਂ, CM ਭਗਵੰਤ ਮਾਨ ਦੀ ਕੀਤੀ ਤਾਰੀਫ
ਅੰਮ੍ਰਿਤਸਰ, 26 ਮਈ (ਬਿਊਰੋ)- ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਜਾਣ ਤੋਂ ਬਾਅਦ ਪਹਿਲੀ ਵਾਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ…