ਚੰਡੀਗੜ੍ਹ : ਭਾਜਪਾ ਦੇ ਚਾਰ ਸਿੱਖ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਤਾਲਮੇਲ ਕਮੇਟੀ ਤੇ ਕੌਮੀ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ, ਜਨਰਲ ਸਕੱਤਰ ਭਾਜਪਾ ਪਰਮਿੰਦਰ ਸਿੰਘ ਬਰਾੜ ਤੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸੂਲੂ ਸ਼ਾਮਲ ਹਨ। ਪਾਰਟੀ ਦਫ਼ਤਰ ਚੰਡੀਗੜ੍ਹ ਪਹੁੰਚੇ ਧਮਕੀ ਭਰੇ ਪੱਤਰ ‘ਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਪੱਤਰ ‘ਚ ਖਾਲਿਸਤਾਨ ਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਿਖੇ ਹੋਏ ਹਨ। ਬੀਜੇਪੀ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ। ਉਹ ਆਪਣੀ ਕਿਸਮ ਦਾ ਨਵਾਂ ਕੇਸ ਹੈ। ਪੱਤਰ ‘ਚ ਭਾਜਪਾ ਆਗੂਆਂ ਨੂੰ ਪਾਰਟੀ ਛੱਡਣ ਜਾਂ ਦੁਨੀਆ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਬੀਜੇਪੀ ਆਗੂਆਂ ਨੇ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ‘ਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜਿਆ ਹੈ।
Related Posts
ਹਰਿਆਣਾ ਦੇ ਸੱਤ ਜ਼ਿਲਿਆਂ ਵਿਚ ਮੰਤਰੀਆਂ ਦੀ ਥਾਂ ਅਧਿਕਾਰੀ ਝੰਡੇ ਝੁਲਾਉਣਗੇ
ਕਰਨਾਲ, 13 ਅਗਸਤ (ਦਲਜੀਤ ਸਿੰਘ)- ਕਿਸਾਨ ਅੰਦੋਲਨ ਦੇ ਤਿੱਖੇ ਵਿਰੋਧ ਕਾਰਨ ਹਰਿਆਣਾ ਦੇ ਸੱਤ ਜ਼ਿਲਿਆਂ ਵਿਚ ਆਜ਼ਾਦੀ ਦਿਵਸ ਮੌਕੇ ਮੰਤਰੀਆਂ ਤੇ…
ਕੰਗਨਾ ਰਣੌਤ ਦੀ Emergency ਦਾ ਵਿਵਾਦ ਪੁੱਜਾ ਪੰਜਾਬ-ਹਰਿਆਣਾ ਹਾਈ ਕੋਰਟ, ਫਿਲਮ ‘ਤੇ ਰੋਕ ਲਈ ਪਟੀਸ਼ਨ ਦਾਇਰ
ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਦੀ ਫਿਲਮ ਐਮਰਜੈਂਸੀ (Film Emergency) ਨੂੰ ਲੈ…
ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਸਿਟ ਕਾਇਮ ਕੀਤੀ
ਕੋਲਕਾਤਾ, ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ…