ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ, ਹਰਿਆਣਾ ਸਰਕਾਰ ਨੂੰ ਕਿਹਾ-ਬੈਰੀਕੇਡ ਹਟਾਓ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ ਬਾਰਡਰ ਉਤੇ ਬੰਦ ਕੀਤੇ ਰਸਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ਹਰਿਆਣਾ ਸਰਕਾਰ ਇਕ ਹਫਤੇ ਦੇ ਅੰਦਰ ਬੈਰੀਕੇਡ ਹਟਾ ਲਵੇ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ‘ਚ ਦਾਇਰ ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਅੰਦੋਲਨ ਕਾਰਨ NH-44 ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ।

Leave a Reply

Your email address will not be published. Required fields are marked *