ਨਵੀਂ ਦਿੱਲੀ : ਭਾਰਤੀ ਟੀਮ ਦੇ ਸਾਬਕਾ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਆਪਣੇ ਇੱਕ ਬੋਲਡ ਫੈਸਲੇ ਨਾਲ ਕ੍ਰਿਕਟ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਦ੍ਰਾਵਿੜ ਨੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬੀਸੀਸੀਆਈ ਵੱਲੋਂ ਮਿਲਣ ਵਾਲੇ 5 ਕਰੋੜ ਰੁਪਏ ਦੇ ਬੋਨਸ ਨੂੰ ਘਟਾ ਕੇ 2.5 ਕਰੋੜ ਰੁਪਏ ਕਰਨ ਦਾ ਵੱਡਾ ਫੈਸਲਾ ਲਿਆ ਹੈ।
ਯਾਦ ਰਹੇ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਹਾਲ ਹੀ ਵਿੱਚ ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਲਈ 125 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਸੀ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਸੱਤ ਦੌੜਾਂ ਨਾਲ ਹਰਾ ਕੇ ਖਿਤਾਬ ਜਿੱਤਿਆ ਸੀ।