ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਖਿਲਾਫ਼ ਪਟੀਸ਼ਨ ’ਤੇ ਸੁਣਵਾਈ 9 ਸਤੰਬਰ ਨੂੰ ਕੀਤੀ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵਲੋਂ ਆਬਕਾਰੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਤੇ ਹੋਏ ਸੰਮਨਾਂ ਨੂੰ ਚੁਣੌਤੀ ਦਿੱਤੀ ਹੋਈ ਹੈ। ਹਾਈ ਕੋਰਟ ਨੇ ਅੱਜ ਕਿਹਾ ਕਿ ਇਸ ਸਬੰਧੀ ਕੇਜਰੀਵਾਲ ਈਡੀ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦੇਣ। ਸ੍ਰੀ ਕੇਜਰੀਵਾਲ ਦੇ ਵਕੀਲ ਨੇ ਇਸ ਲਈ ਸਮਾਂ ਮੰਗਿਆ ਜਿਸ ਤੋਂ ਬਾਅਦ ਹਾਈ ਕੋਰਟ ਨੇ ਇਹ ਮਾਮਲਾ 9 ਸਤੰਬਰ ’ਤੇ ਪਾ ਦਿੱਤਾ। ਐਨਫੋਰਸਮੈਂਟ ਡਾਇਰੈਕਟੋਰੇਟ ਈਡੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ। ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਦਾ ਮੁੱਖ ਸਾਜ਼ਿਸ਼ਘਾੜਾ ਦੱਸਿਆ ਗਿਆ ਹੈ। ਚਾਰਜਸ਼ੀਟ ਵਿਚ ਕਿਹਾ ਗਿਆ ਸੀ ਕਿ ਘੁਟਾਲੇ ਤੋਂ ਮਿਲੇ ਪੈਸੇ ਆਮ ਆਦਮੀ ਪਾਰਟੀ ’ਤੇ ਖਰਚ ਕੀਤੇ ਗਏ।
Related Posts
ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ, ਅੱਜ ਤੋਂ ਚੋਣ ਜ਼ਾਬਤਾ ਲਾਗੂ
ਚੰਡੀਗੜ੍ਹ, 8 ਜਨਵਰੀ (ਬਿਊਰੋ)- ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।…
ਬਿਰਲਾ ਨੇ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕੀਤੀ
ਨਵੀਂ ਦਿੱਲੀ, ਸ੍ਰੀ ਓਮ ਬਿਰਲਾ ਨੇ ਸੱਤਾਧਾਰੀ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ।…
Haryana Election Result : ਹਰਿਆਣਾ ‘ਚ ਭਾਜਪਾ ਦੀ ਹੈਟ੍ਰਿਕ
ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਹੁਣ ਤੱਕ ਦੇ ਰੁਝਾਨ ਅਤੇ ਨਤੀਜਿਆਂ ਵਿਚ ਜਿੱਤ ਦਾ ਸੰਕੇਤ ਮਿਲਣ ਅਤੇ…