RSS ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਰਾਹਤ, ਬੰਬੇ ਹਾਈ ਕੋਰਟ ਨੇ ਭਿਵੰਡੀ ਅਦਾਲਤ ਦੇ ਹੁਕਮ ਨੂੰ ਕੀਤਾ ਰੱਦ

ਮੁੰਬਈ : ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਬੰਬੇ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬੰਬੇ ਹਾਈ ਕੋਰਟ ਨੇ ਭਿਵੰਡੀ ਅਦਾਲਤ ਦੇ ਉਸ ਹੁਕਮ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਕਾਰਕੁਨ ਵੱਲੋਂ ਰਾਹੁਲ ਗਾਂਧੀ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਸਬੂਤ ਦੇ ਤੌਰ ’ਤੇ ਕੁਝ ਵਾਧੂ ਦਸਤਾਵੇਜ਼ਾਂ ਨੂੰ ਇਜਾਜ਼ਤ ਦਿੱਤੀ ਸੀ।

ਜਸਟਿਸ ਪ੍ਰਿਥਵੀਰਾਜ ਚੌਹਾਨ ਨੇ ਰਾਹੁਲ ਦੀ ਪਟੀਸ਼ਨ ‘ਤੇ ਇਹ ਹੁਕਮ ਦਿੱਤਾ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਸੀ ਕਿ ਹੇਠਲੀ ਅਦਾਲਤ ਨੇ ਆਰਐੱਸਐੱਸ ਦੇ ਕਾਰਜਕਾਰੀ ਰਾਜੇਸ਼ ਕੁੰਟੇ ਨੂੰ ਨਿਰਧਾਰਤ ਸਮੇਂ ਤੋਂ ਬਾਅਦ ਵੀ ਕੁਝ ਦਸਤਾਵੇਜ਼ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਸੀ।

Leave a Reply

Your email address will not be published. Required fields are marked *