ਅੰਮ੍ਰਿਤਸਰ : ਹਰਪ੍ਰੀਤ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਅੱਜ ਹਰਪ੍ਰੀਤ ਨੇ ਬਾਘਾ ਪੁਰਾਣਾ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਵਿੱਚ ਹਿੱਸਾ ਲੈਣਾ ਸੀ। ਹੋ ਸਕਦਾ ਹੈ ਕਿ ਉਹ ਆਪਣੇ ਸਾਥੀਆਂ ਨੂੰ ਉਸ ਮਾਰਚ ਵਿੱਚ ਹਿੱਸਾ ਲੈਣ ਲਈ ਕਹਿਣ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਹ ਇੱਕ ਸਾਜ਼ਿਸ਼ ਹੈ ਕਿਉਂਕਿ ਪੰਜਾਬ ਵਿਰੋਧੀ ਤਾਕਤਾਂ ਅੰਮ੍ਰਿਤਪਾਲ ਦੀ ਜਿੱਤ ਨੂੰ ਬਰਦਾਸ਼ਤ ਨਹੀਂ ਕਰ ਰਹੀਆਂ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਵਿਰੁੱਧ ਹੀ ਨਸ਼ਿਆਂ ਦੇ ਕੇਸ ਦਰਜ ਕਰਨਾ ਨਿੰਦਣਯੋਗ ਕਾਰਵਾਈ ਹੈ। ਤਰਸੇਮ ਸਿੰਘ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਸਰਕਾਰਾਂ ਕਿਸੇ ਨੂੰ ਬਦਨਾਮ ਕਰਨ ਲਈ ਕਿਸ ਹੱਦ ਤੱਕ ਡਿੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵੀ ਤਜਿੰਦਰ ਸਿੰਘ ਟਿੰਮਾ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।