15 ਜੁਲਾਈ, ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੀਤੀ 10 ਜੁਲਾਈ ਨੂੰ ਸੰਯੁਕਤ ਮੋਰਚੇ ਵੱਲੋ ਕੌਮੀ ਪੱਧਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਜਿਸ ਦੌਰਾਨ ਕਿਸਾਨ ਅੰਦੋਲਨ ਦੇ ਦੂਜੇ ਪੜਾਅ ਦਾ ਅਗਾਜ਼ ਕਰਦਿਆਂ ਮੰਗਾਂ ਮਨਵਾਉਣ ਲਈ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਬਾਰੇ ਪ੍ਰੋਗਰਾਮ ਉਲੀਕੇ ਗਏ। ਉਨ੍ਹਾਂ ਕਿਹਾ ਕਿ ਗਾਰੰਟੀਸ਼ੁਦਾ ਐੱਮਐੱਸਪੀ ਕਾਨੂੰਨ, ਕਰਜ਼ਾ ਮੁਆਫ਼ੀ, ਫਸਲੀ ਬੀਮਾ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਪੈਨਸ਼ਨ, ਬਿਜਲੀ ਦੇ ਨਿੱਜੀਕਰਨ ਨੂੰ ਵਾਪਸ ਲੈਣ ਸਮੇਤ ਹੋਰ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ ਅਤੇ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ। ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕੀ ਸੰਯੁਕਤ ਮੋਰਚਾ 16, 17, 18 ਜੁਲਾਈ 2024 ਨੂੰ ਵਿਰੋਧੀ ਧਿਰ ਦੇ ਆਗੂ ਸਮੇਤ ਸੰਸਦ ਮੈਬਰਾਂ ਰਾਹੀਂ ਪ੍ਰਧਾਨਮੰਤਰੀ ਨੂੰ ਮੰਗ ਪੱਤਰ ਸੌਂਪਣਗੇ। ਉਨ੍ਹਾਂ ਦੱਸਿਆ ਕਿ ਸੰਯੁਕਤ ਮੋਰਚੇ ਵੱਲੋ 9 ਅਗਸਤ ਨੂੰ ”ਕਾਰਪੋਰੇਟੋ ਭਾਰਤ ਛੱਡੋ ਦਿਵਸ” ਵਜੋਂ ਮਨਾਏਗਾ ਜਾਵੇਗਾ।
Related Posts
ਬਿਜਲੀ ਸੋਧ ਬਿਲ ਲੋਕ ਸਭਾ ਵਿੱਚ ਪੇਸ਼, ਕੇਂਦਰ ਨੂੰ ਵਿਰੋਧ ਦਾ ਸਾਹਮਣਾ
ਨਵੀਂ ਦਿੱਲੀ, 8 ਅਗਸਤ –ਲੋਕ ਸਭਾ ਵਿੱਚ ਸੋਮਵਾਰ ਨੂੰ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਜਿਸ ਵਿੱਚ ਬਿਜਲੀ ਵੰਡ ਖੇਤਰ…
ਨਵਜੋਤ ਸਿੱਧੂ ਨੇ ਅਕਾਲੀ ਦਲ ‘ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕੇਜਰੀਵਾਲ ‘ਤੇ ਵੀ ਲਾਏ ਰਗੜੇ
ਸੰਗਰੂਰ, 1 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ…
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ ‘ਚ ਜਿੱਤਿਆ ਤਗਮਾ
ਟੋਕੀਓ,5 ਅਗਸਤ (ਦਲਜੀਤ ਸਿੰਘ)- ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤੀ ਟੀਮ ਨੇ ਜਰਮਨੀ ਨੂੰ 5-4 ਨਾਲ…