ਅੰਮ੍ਰਿਤਸਰ, ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਧੜੇ ਵਲੋਂ ਲਾਏ ਗਏ ਦੋਸ਼ਾਂ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਤੋਂ ਡੇਰਾ ਮੁਖੀ ਦੀ ਮੁਆਫੀ ਨੂੰ ਜਾਇਜ਼ ਕਰਾਰ ਦੇਣ ਲਈ ਦਿੱਤੇ ਗਏ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਪਸ਼ਟੀਕਰਨ ਮੰਗਿਆ ਹੈ। ਇਸ ਤੋਂ ਇਲਾਵਾ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬਾਨ ਵਲੋਂ 24 ਘੰਟੇ ਗੁਰਦੁਆਰਿਆਂ ਦੀ ਪਹਿਰੇਦਾਰੀ ਕਰਨ ਦਾ ਵੀ ਆਦੇਸ਼ ਕੀਤਾ ਗਿਆ ਹੈ।
Related Posts
ਜ਼ੀਰਕਪੁਰ ‘ਚ ਵਿਧਾਇਕ ਨੇ 3 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ
ਜ਼ੀਰਕਪੁਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ 400 ਹੋਰ ਆਮ ਆਦਮੀ ਕਲੀਨਿਕਾਂ…
ਸਚਿਨ-ਸੀਮਾ ‘ਤੇ ਫਿਲਮ ਬਣਾਉਣ ਵਾਲਾ ਪ੍ਰੋਡਕਸ਼ਨ ਹਾਊਸ ਲਿਆ ਰਿਹਾ ਹੈ Lawrence Bishnoi ‘ਤੇ ਵੈੱਬ ਸੀਰੀਜ਼
ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਹਾਲ ਹੀ ‘ਚ ਸਿਆਸਤਦਾਨ ਬਾਬਾ ਸਿੱਦੀਕੀ ਦੇ ਕਥਿਤ ਕਤਲ ਤੋਂ ਬਾਅਦ ਸੁਰਖੀਆਂ ‘ਚ ਹੈ।…
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
ਚੰਡੀਗੜ੍ਹ, 26 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ ।…