ਸਿਲਚਰ (ਅਸਾਮ),ਅਸਾਮ ਦੇ ਕੱਛਾਰ ਜ਼ਿਲ੍ਹੇ ਵਿੱਚ ਅੱਜ ਇਕ ਮੁਕਾਬਲੇ ਵਿੱਚ ਘੱਟੋ-ਘੱਟ ਤਿੰਨ ਸ਼ੱਕੀ ਅਤਿਵਾਦੀ ਮਾਰੇ ਗਏ ਅਤੇ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਪੁਲੀਸ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਕੁਝ ਨਹੀਂ ਕਿਹਾ ਹੈ ਪਰ ਗੁਹਾਟੀ ਸਥਿਤ ਅਸਾਮ ਪੁਲੀਸ ਹੈੱਡਕੁਆਰਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਪੀਟੀਆਈ ਕੋਲ ਮੁਕਾਬਲੇ ਵਿੱਚ ਤਿੰਨ ਅਤਿਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, ‘‘ਸਾਡੇ ਕੁਝ ਜਵਾਨਾਂ ਨੂੰ ਵੀ ਸੱਟਾਂ ਲੱਗੀਆਂ ਹਨ ਪਰ ਅਸੀਂ ਅਜੇ ਇਹ ਨਹੀਂ ਦੱਸ ਸਕਦੇ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਹਨ। ਸਾਨੂੰ ਅਜੇ ਤੱਕ ਕੱਛਾਰ ਜ਼ਿਲ੍ਹਾ ਪੁਲੀਸ ਤੋਂ ਰਿਪੋਰਟ ਨਹੀਂ ਮਿਲੀ ਹੈ।’’ ਇਕ ਸੂਤਰ ਮੁਤਾਬਕ ਇਕ ਘੰਟੇ ਤੋਂ ਵੱਧ ਸਮੇਂ ਤੱਕ ਹੋਏ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਜਦਕਿ ਤਿੰਨ ਪੁਲੀਸ ਮੁਲਾਜ਼ਮ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
Related Posts
ਕੰਗਨਾ ਰਣੌਤ ਦੀ Emergency ਦਾ ਵਿਵਾਦ ਪੁੱਜਾ ਪੰਜਾਬ-ਹਰਿਆਣਾ ਹਾਈ ਕੋਰਟ, ਫਿਲਮ ‘ਤੇ ਰੋਕ ਲਈ ਪਟੀਸ਼ਨ ਦਾਇਰ
ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਦੀ ਫਿਲਮ ਐਮਰਜੈਂਸੀ (Film Emergency) ਨੂੰ ਲੈ…
ਜਗਮੋਹਨ ਸਿੰਘ ਕੰਗ ‘ਆਪ’ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 1 ਫਰਵਰੀ (ਬਿਊਰੋ)- ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ…
ਮਨੀਪੁਰ ’ਚ ਅਤਿਵਾਦੀਆਂ ਨੇ ਸੀਆਰਪੀਐੱਫ ਦੇ ਕੈਂਪ ’ਤੇ ਗੋਲੀਆਂ ਚਲਾਈਆਂ ਤੇ ਬੰਬ ਸੁੱਟੇ, ਦੋ ਜਵਾਨਾਂ ਦੀ ਮੌਤ
ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪ ‘ਤੇ ਅਤਿਵਾਦੀਆਂ ਦੇ ਹਮਲੇ ‘ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ…