ਨਵੀਂ ਦਿੱਲੀ,ਇੱਕ ਮਹਿਲਾ ਡਾਕਟਰ ਨੇ ਹਾਲ ਹੀ ਵਿੱਚ ਦਿੱਲੀ ਹਵਾਈ ਅੱਡੇ ’ਤੇ ਇੱਕ ਬਜ਼ੁਰਗ ਦੀ ਜਾਨ ਬਚਾਈ। ਇਸ ਵਿਅਕਤੀ ਨੂੰ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਨੂੰ ਡਾਕਟਰ ਨੇ ਤੁਰੰਤ ਡਾਕਟਰੀ ਸਹਾਇਤਾ ਦਿੱਤੀ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਡਾਕਟਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਮਹਿਲਾ ਡਾਕਟਰ ਬਿਮਾਰ ਵਿਅਕਤੀ ਦੀ ਛਾਤੀ ਨੂੰ ਪੰਪ ਕਰਦੀ ਦਿਖਾਈ ਦਿੰਦੀ ਹੈ। ਇਸ ਤੋਂ ਬਾਅਦ ਬਜ਼ੁਰਗ ਠੀਕ ਹੋ ਜਾਂਦਾ ਹੈ ਤੇ ਹੋਸ਼ ਵਿੱਚ ਆਉਣ ਤੋਂ ਬਾਅਦ ਮਹਿਲਾ ਡਾਕਟਰ ਨੂੰ ਦੁਆਵਾਂ ਦਿੰਦਾ ਹੈ। ਬਾਅਦ ਵਿੱਚ ਬਜ਼ੁਰਗ ਦਾ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਮੈਡੀਕਲ ਕਰਵਾਇਆ ਗਿਆ।
Related Posts
ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਰਾਜ ਭਵਨ ਵੱਲ ਕਰੇਗੀ ਕੂਚ
ਚੰਡੀਗੜ੍ਹ : ਕਾਂਗਰਸ ਵੱਲੋਂ ਪੂਰੇ ਦੇਸ਼ ਸਮੇਤ ਅੱਜ ਇੱਥੇ ਮਹਿੰਗਾਈ, ਬੇਰੁਜ਼ਗਾਰੀ ਅਤੇ ਅਡਾਣੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼…
ਟੋਕੀਓ ਉਲੰਪਿਕ ਦੀ ਸਮਾਪਤੀ ਤੋਂ ਬਾਅਦ ਦਿੱਲੀ ਹਵਾਈ ਅੱਡੇ ‘ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ
ਨਵੀਂ ਦਿੱਲੀ, 9 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ’ਚ ਇਤਿਹਾਸਕ ਤੇ ਯਾਦਗਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤੀ ਖਿਡਾਰੀ ਦਿੱਲੀ ਏਅਰਪੋਰਟ…
ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ
ਚੰਡੀਗੜ੍ਹ, ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼…