ਅੰਮ੍ਰਿਤਸਰ : ਵੱਲਾ ਥਾਣੇ ਤੋਂ ਮਹਿਜ਼ ਸੌ ਗਜ਼ ਦੂਰ ਡਿਊਟੀ ’ਤੇ ਤਾਇਨਾਤ ਚਾਰ ਪੁਲਿਸ ਮੁਲਾਜ਼ਮਾਂ ਨੇ ਵੀਰਵਾਰ ਸ਼ਾਮ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਸ਼ਰਾਬ ਪੀਂਦੇ ਹੋਏ ਦੋ ਜਵਾਨ ਪੁਲਿਸ ਦੀ ਵਰਦੀ ਵਿਚ ਸਨ। ਨਾਲ ਲੱਗਦੇ ਮੇਜ਼ ’ਤੇ ਬੈਠੇ ਇੱਕ ਹੋਰ ਸ਼ਰਾਬੀ ਨੇ ਜਦੋਂ ਇਹ ਘਟਨਾ ਵੇਖੀ ਤਾਂ ਉਸ ਨੇ ਤੁਰੰਤ ਆਪਣਾ ਮੋਬਾਈਲ ਕੱਢ ਕੇ ਚਾਰਾਂ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਪੁਲਿਸ ਮੁਲਾਜ਼ਮਾਂ ਵੱਲੋਂ ਵਰਦੀ ਪਾ ਕੇ ਸ਼ਰਾਬ ਪੀਣਾ ਪੁਲਿਸ ਵਿਭਾਗ ਦੀ ਕਾਰਜ ਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਗਿਆ ਹੈ। ਪਤਾ ਲੱਗਾ ਹੈ ਕਿ ਵੀਡੀਓ ਬਣਾਉਣ ਤੋਂ ਬਾਅਦ ਸ਼ਰਾਬੀ ਨੇ ਇਹ ਵੀਡੀਓ ਸਾਰੇ ਉੱਚ ਪੁਲਿਸ ਅਧਿਕਾਰੀਆਂ ਨੂੰ ਭੇਜ ਦਿੱਤੀ। ਦੂਜੇ ਪਾਸੇ ਇਲਾਕਾ ਦੇ ਏਡੀਸੀਪੀ (3) ਨਵਜੋਤ ਸਿੰਘ ਨੇ ਕਿਹਾ ਕਿ ਜੇਕਰ ਪੁਲਿਸ ਮੁਲਾਜ਼ਮਾਂ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ ਤਾਂ ਇਹ ਸ਼ਰਮਨਾਕ ਹੈ।
Related Posts
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਬੁਲਾਈ ਬੈਠਕ
ਚੰਡੀਗੜ੍ਹ, 27 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਬੈਠਕ ਬੁਲਾਈ…
ਪ੍ਰੋ. ਦਵਿੰਦਰਪਾਲ ਭੁੱਲਰ ਵੱਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ
ਚੰਡੀਗੜ੍ਹ, 31 ਮਈ- ਸਾਲ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਭੁੱਲਰ ਵੱਲੋਂ ਸਮੇਂ ਤੋਂ ਪਹਿਲਾਂ (ਪ੍ਰੀ-ਮੈਚਿਓਰ) ਰਿਹਾਈ…
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਲਿੰਕ ਨਹਿਰ ‘ਚੋ ਪਾਣੀ ਦੇਣ ਦਾ ਮਤਾ ਪੇਸ਼
ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਲਿੰਕ ਨਹਿਰ ‘ਚੋ ਸੂਬੇ ਦਾ ਬਣਦਾ ਪਾਣੀ…