ਲੁਧਿਆਣਾ : ਬੀਤੇ ਦਿਨੀਂ ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ਉਪਰ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਗੋਰਾ ਥਾਪਰ ਦੀ ਪਤਨੀ ਰੀਟਾ ਥਾਪਰ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਵਿਖੇ ਰਾਜਪਾਲ ਨਾਲ ਮੁਲਾਕਾਤ ਮੌਕੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਚੇਅਰਮੈਨ ਰਜੀਵ ਟੰਡਨ ਵੀ ਉਨ੍ਹਾਂ ਦੇ ਨਾਲ ਸਨ। ਥਾਪਰ ਦੀ ਪਤਨੀ ਨੇ ਸਿਵਲ ਹਸਪਤਾਲ ਬਾਹਰ ਪੰਜ ਜੁਲਾਈ ਨੂੰ ਪਤੀ ਉਪਰ ਨਿਹੰਗ ਬਾਣੇ ਵਿੱਚ ਗਰਮ ਖਿਆਲੀਆਂ ਵੱਲੋਂ ਕੀਤੇ ਜਾਣ ਲੇਵਾ ਹਮਲੇ ਦੀ ਪੜਤਾਲ ਕੌਮੀ ਜਾਂਚ ਏਜੰਸੀ ਐੱਨਆਈਏ ਤੋਂ ਕਰਵਾਉਣ ਦੀ ਮੰਗ ਕੀਤੀ। ਰੀਟਾ ਥਾਪਰ ਮੁਤਾਬਕ ਉਸਦੇ ਪਤੀ ਸਮੇਤ ਹੋਰ ਹਿੰਦੂ ਆਗੂਆਂ ਨੂੰ ਲੰਮੇ ਸਮੇਂ ਤੋਂ ਗਰਮ ਖਿਆਲੀਆਂ ਵੱਲੋਂ ਧਮਕਾਇਆ ਜਾ ਰਿਹਾ ਹੈ।
Related Posts
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਲਈ ਇਨ੍ਹਾਂ ਮੰਤਰੀਆਂ ਸਮੇਤ ਰਵਾਨਾ ਹੋਏ CM ਚੰਨੀ
ਡੇਰਾ ਬਾਬਾ ਨਾਨਕ, 18 ਨਵੰਬਰ (ਦਲਜੀਤ ਸਿੰਘ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਡੇਰਾ ਬਾਬਾ ਨਾਨਕ ਕੌਰੀਡੋਰ ਤੋਂ 250…
ਪ੍ਰੋ.ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ ਸਰਦਾਰਨੀਆਂ ਔਰਤ ਦੀ ਬਹਾਦਰੀ ਦਾ ਪ੍ਰਤੀਕ
ਪ੍ਰੋ.ਰਾਮ ਲਾਲ ਭਗਤ ਬਹੁਪੱਖੀ ਸ਼ਾਇਰ ਹੈ। ਉਸ ਦੀਆਂ ਕਵਿਤਾਵਾਂ ਦੇ ਵਿਸ਼ੇ ਸਮਾਜ ਵਿੱਚ ਵਾਪਰਨ ਵਾਲੀਆਂ ਤਤਕਾਲੀ ਘਟਨਾਵਾਂ ਦੀ ਤਰਜਮਾਨੀ ਕਰਨ…
ਹਰਿਆਣਾ ਦੀ ਏਲਨਾਬਾਦ ਸੀਟ ‘ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
ਹਰਿਆਣਾ, 28 ਸਤੰਬਰ (ਦਲਜੀਤ ਸਿੰਘ)- ਹਰਿਆਣਾ ਦੀ ਏਲਨਾਬਾਦ ਵਿਧਾਨ ਸਭਾ ਸੀਟ ’ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ। ਚੋਣ ਕਮਿਸ਼ਨ ਨੇ…