ਨਵੀਂ ਦਿੱਲੀ, ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਜਟ ਕਾਗਜ਼ਾਂ ਵਿਚ ਤਾਂ ਚੰਗਾ ਲੱਗ ਸਕਦਾ ਹੈ ਪਰ ਇਸ ਨਾਲ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਇਸ ਬਜਟ ਨਾਲ ਕਿਸਾਨਾਂ ਨੂੰ ਖੇਤੀ ਦਾ ਸਾਮਾਨ ਵੇਚਣ ਵਾਲੀਆਂ ਕੰਪਨੀਆਂ ਨੂੰ ਜ਼ਿਆਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਐਮਐਸਪੀ ਦੇਵੇ, ਮੁਫਤ ਬਿਜਲੀ, ਸਸਤੀ ਖਾਦ ਦਾ ਪ੍ਰਬੰਧ ਕਰੇ, ਖੇਤੀ ਸੰਦਾਂ ’ਤੇ ਜੀਐਸਟੀ ਘਟਾਵੇ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ ਤੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਚਾਹੀਦਾ ਹੈ।
Related Posts
ਹਰਿਆਣਾ ਦੇ ਮੇਵਾਤ ‘ਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਡੀ.ਐੱਸ.ਪੀ. ਦੀ ਹੱਤਿਆ, ਡੰਪਰ ਚਾਲਕ ਨੇ ਕੁਚਲਿਆ
ਮੇਵਾਤ, 19 ਜੁਲਾਈ- ਹਰਿਆਣਾ ‘ਚ ਭਾਜਪਾ ਦੀ ਸਰਕਾਰ ‘ਚ ਮਾਈਨਿੰਗ ਮਾਫ਼ੀਆ ਬੇਲਗਾਮ ਹੋ ਗਿਆ ਹੈ। ਮਾਈਨਿੰਗ ਮਾਫ਼ੀਆ ਨੇ ਡੀ.ਐੱਸ.ਪੀ. ਨੂੰ…
Mohali Airport ‘ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ, CM ਭਗਵੰਤ ਮਾਨ ਨੇ ਕੀਤਾ ਐਲਾਨ
ਜਲੰਧਰ : ਮੁੱਖ ਮੰਤਰੀ ਭਾਗਵਤ ਮਾਨ (Bhagwant Mann) ਨੇ ਕਿਹਾ ਕਿ ਸੂਬਾ ਸਰਕਾਰ (Punjab Government) ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ…
ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵਲੋਂ ਅੱਜ ਜੰਤਰ ਮੰਤਰ ਵਿਖੇ ਸੱਤਿਆਗ੍ਰਹਿ ਕੀਤਾ ਜਾਵੇਗਾ
ਨਵੀਂ ਦਿੱਲੀ, 19 ਜੂਨ – ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕਾਂਗਰਸ ਵਲੋਂ ਅੱਜ ਜੰਤਰ ਮੰਤਰ ਵਿਖੇ ਸੱਤਿਆਗ੍ਰਹਿ ਕੀਤਾ ਜਾਵੇਗਾ,…