ਚੰਡੀਗੜ੍ਹ, ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਵਿਚਾਲੇ ਕੁਝ ਨਿੱਜੀ ਟਿੱਪਣੀਆਂ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਲੋਕ ਸਭਾ ਦੀ ਕਾਰਵਾਈ 30 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਕੇਂਦਰੀ ਬਜਟ ’ਤੇ ਬਹਿਸ ‘ਚ ਹਿੱਸਾ ਲੈਂਦੇ ਹੋਏ ਚੰਨੀ ਨੇ ਬਿੱਟੂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦਾ ਜ਼ਿਕਰ ਕੀਤਾ। ਚੰਨੀ ਨੇ ਕਿਹਾ, ‘‘ਬਿੱਟੂ ਜੀ, ਤੁਹਾਡੇ ਦਾਦਾ ਸ਼ਹੀਦ ਸਨ, ਪਰ ਉਹ ਉਦੋਂ ਮਰ ਗਏ ਜਦੋਂ ਤੁਸੀਂ ਕਾਂਗਰਸ ਛੱਡ ਦਿੱਤੀ।’’ ਇਸ ਕਾਰਨ ਬਿੱਟੂ ਅਤੇ ਚੰਨੀ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ। ਬਿੱਟੂ ਅਤੇ ਚੰਨੀ ਨੇ ਇਕ ਦੂਜੇ ਦੀਆਂ ਨਿੱਜੀ ਟਿੱਪਣੀਆਂ ਦਾ ਜਵਾਬ ਦਿੱਤਾ, ਜਿਸ ਕਾਰਨ ਹੰਗਾਮਾ ਹੋ ਗਿਆ। ਬਿੱਟੂ ਨੇ ਕਿਹਾ, “ਮੇਰੇ ਦਾਦਾ ਬੇਅੰਤ ਸਿੰਘ ਦੇਸ਼ ਲਈ ਮਰੇ ਸਨ, ਕਾਂਗਰਸ ਲਈ ਨਹੀਂ।’’ ਬਿੱਟੂ ਨੇ ਕਿਹਾ, ‘‘ਚੰਨੀ ਪੰਜਾਬ ਦਾ ਸਭ ਤੋਂ ਭ੍ਰਿਸ਼ਟ ਆਦਮੀ ਹੈ।’’ ਉਨ੍ਹਾਂ ਕਿਹਾ, ‘‘ਹੈਰਾਨਗੀ ਹੈ ਕਿ ਉਸ ਕੋਲ ਸੂਬੇ ਦਾ ਸਭ ਤੋਂ ਅਮੀਰ ਆਦਮੀ ਬਣਨ ਲਈ ਪੈਸਾ ਕਿੱਥੋਂ ਆਇਆ।’’
Related Posts
ਪੰਜਾਬ ’ਚ DAP ਖਾਦ ਦੀ ਘਾਟ ਨੂੰ ਲੈ ਕੇ ਚੰਨੀ ਸਰਕਾਰ ’ਤੇ ਵਰ੍ਹੇ ਸੁਖਬੀਰ ਬਾਦਲ, ਯਾਦ ਕਰਾਏ ਬਾਦਲ ਸਰਕਾਰ ਦੇ ਦਿਨ
ਬਠਿੰਡਾ, 8 ਨਵੰਬਰ (ਬਿਊਰੋ)- ਅੱਜ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕਿਸਾਨੀ…
24 ਅਗਸਤ ਨੂੰ ਚੰਡੀਗੜ੍ਹ ਆਉਣਗੇ PM ਮੋਦੀ, ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਨਾਲ ਲੱਗਦੇ ਨਿਊ ਚੰਡੀਗੜ੍ਹ ਦੇ ਦੌਰੇ ‘ਤੇ ਆ ਰਹੇ ਹਨ।…
ਫਿਰੋਜ਼ਪੁਰ ਜ਼ਿਲ੍ਹੇ ’ਚ ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
ਫਿਰੋਜ਼ਪੁਰ- ਜ਼ਿਲ੍ਹਾ ਫਿਰੋਜ਼ਪੁਰ ‘ਚ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਵੱਲੋਂ ਕਈ ਥਾਣਿਆਂ ਦੇ ਐੱਸ. ਐੱਚ. ਓਜ਼ ਦੇ ਤਬਾਦਲੇ ਕੀਤੇ ਹਨ।…