ਲੱਦਾਖ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ’ਤੇ ਦਰਾਸ ਪੁੱਜੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਨੇ ਕਈ ਵਾਰ ਭਾਰਤ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰ ਵਾਰ ਉਸ ਨੂੰ ਮੂੰਹ ਦੀ ਖਾਣੀ ਪਈ। ਸ੍ਰੀ ਮੋਦੀ ਨੇ ਕਿਹਾ ਕਿ ਪਾਕਿਸਤਾਨ ਦੇ ਨਾਪਾਕ ਮਨਸੂਬੇ ਕਦੀ ਵੀ ਸਫਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਦੇਸ਼ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਦੇ ਪਰਿਵਾਰ ਨਾਲ ਡਟ ਕੇ ਖੜ੍ਹਨ ਦਾ ਅਹਿਦ ਦੁਹਰਾਇਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੀਤੀਆਂ ਕੁਰਬਾਨੀਆਂ ਅਮਰ ਹਨ। ਦੇਸ਼ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰੀ ਭਰੇ ਯਤਨਾਂ ਅਤੇ ਕੁਰਬਾਨੀਆਂ ਦਾ ਸਨਮਾਨ ਕਰਦਾ ਹੈ ਅਤੇ ਅਸੀਂ ਉਨ੍ਹਾਂ ਦੇ ਸ਼ੁਕਰਗੁਜ਼ਾਰ ਹਾਂ।
Related Posts
ਬੱਬਰ ਖਾਸਲਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫ਼ਤਾਰ
ਚੰਡੀਗੜ੍ਹ, ਪੰਜਾਬ ਪੁਲੀਸ ਕਾਉਂਟਰ ਇੰਟੈਂਲੀਜੈਂਸ ਜਲੰਧਰ ਦੀ ਟੀਮ ਨੇ ਇਕ ਖੁਫ਼ੀਆ ਕਾਰਵਾਈ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੈਂਬਰ ਸਿਮਰਨਜੀਤ ਬਬਲੂ…
ਜੇਲ੍ਹ ਵਿਚ ਰਹੇਗਾ ਰਾਜ ਕੁੰਦਰਾ, ਹਾਈਕੋਰਟ ਨੇ ਗ੍ਰਿਫ਼ਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦ
ਮੁੰਬਈ, 7 ਅਗਸਤ (ਦਲਜੀਤ ਸਿੰਘ)- ਬੰਬੇ ਹਾਈ ਕੋਰਟ ਨੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸ ਦੇ ਸਹਿਯੋਗੀ ਰਿਆਨ ਥੋਰਪੇ ਦੀਆਂ ਜ਼ਮਾਨਤ…
ਮੁਖਤਾਰ ਅੰਸਾਰੀ ਨੂੰ ਹੋਈ 10 ਸਾਲ ਦੀ ਕੈਦ
ਗਾਜ਼ੀਪੁਰ- ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਦੀ ਐੱਮ.ਪੀ-ਐੱਮ. ਐੱਲ. ਏ. ਗੈਂਗਸਟਰ ਕੋਰਟ ਨੇ ਮਊ ਦੇ ਸਾਬਕਾ ਵਿਧਾਇਕ ਅਤੇ ਬਾਂਦਾ ਜੇਲ੍ਹ ‘ਚ…