ਚੰਡੀਗੜ੍ਹ, ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਵਾਪਸ ਕੰਮ ’ਤੇ ਪਰਤ ਆਏ ਹਨ। ਇਹ ਜਾਣਕਾਰੀ ਹੜਤਾਲ ਦੀ ਅਗਵਾਈ ਕਰ ਰਹੇ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲਿਆ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਨੁਮਾਇੰਦਿਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲਾਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।
Related Posts
ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ, ਹੁਣ ਮੁਕਤਸਰ ’ਚ ਫਟਿਆ ‘ਚਿੱਠੀ ਬੰਬ’
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਦਲਜੀਤ ਸਿੰਘ)- ਕਾਂਗਰਸ ਵਿਚ ਚੱਲ ਰਹੇ ਚਿੱਠੀ ਕਲਚਰ ਤਹਿਤ ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਨਵਨਿਯੁਕਤ…
ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ
ਚੰਡੀਗੜ੍ਹ,,16 ਅਕਤੂਬਰ (ਦਲਜੀਤ ਸਿੰਘ)- ਸਰਕਾਰ ਨੇ ਸੂਬੇ ਵਿਚ ਕੋਰੋਨਾ ਬੰਦਿਸ਼ਾਂ 31 ਅਕਤੂਬਰ ਤਕ ਵਧਾ ਦਿੱਤੀਆਂ ਹਨ। ਵਿਭਾਗ ਨੇ ਪੱਤਰ ਜਾਰੀ…
ਸੁਮੇਧ ਸਿੰਘ ਸੈਣੀ ਮੁਹਾਲੀ ਅਦਾਲਤ ਵਿਚ ਪੇਸ਼
ਮੋਹਾਲੀ,19 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੀਰਵਾਰ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ…