ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਾਫ਼ ਕਿਹਾ ਹੈ ਕਿ ਉਹ ਭਵਿੱਖ ਵਿਚ ਵੀ ਸਰਹੱਦੀ ਜ਼ਿਲ੍ਹਿਆਂ ਦਾ ਦੌਰਾਂ ਜਾਰੀ ਰੱਖਣਗੇ। ਰਾਜਪਾਲ ਨੇ ਕਿਹਾ ਕਿ ਆਪਣੇ ਇਨ੍ਹਾਂ ਦੌਰਿਆਂ ਦੀ ਰਿਪੋਰਟ ਉਹ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਿੰਦੇ ਹਨ। ਉਨ੍ਹਾਂ ਦੀ ਇਹ ਟਿੱਪਣੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਕੱਲ ਰਾਜਪਾਲ ’ਤੇ ਸਰਕਾਰੀ ਕੰਮ ’ਚ ਦਖ਼ਲ ਦੇਣ ਦੇ ਲਾਏ ਦੋਸ਼ਾਂ ਤੋਂ ਬਾਅਦ ਆਈ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਯੂਨੀਵਰਸਿਟੀਆਂ ਦੇ ਵੀਸੀ ਦੀ ਨਿਯੁਕਤੀ ਦੇ ਮਾਮਲੇ ’ਚ ਕਿਹਾ ਕਿ ਯੂਜੀਸੀ ਦੀ ਗਾਈਡਲਾਈਨ ਮੁਤਾਬਿਕ ਵਾਈਸ ਚਾਂਸਲਰ ਨਿਯੁਕਤ ਕਰਨ ਲਈ ਇਕ ਸਬ ਕਮੇਟੀ ਬਣਾਉਣੀ ਹੁੰਦੀ ਹੈ, ਪਰ ਸਰਕਾਰ ਇਹ ਕੰਮ ਕਰ ਨਹੀਂ ਰਹੀ। ਇਸ ਲਈ ਉਹ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਅ ਰਹੇ ਹਨ। ਉਨ੍ਹਾਂ ਸਪਸ਼ਟ ਕਿਹਾ ਕਿ ਉਹ ਮੁੱਖ ਮੰਤਰੀ ਦੇ ਚੰਗੇ ਫੈਸਲੇ ਦਾ ਸਵਾਗਤ ਕਰਨਗੇ ਅਤੇ ਗਲਤ ਹੋਣ ’ਤੇ ਟੋਕਦੇ ਰਹਿਣਗੇ।
Related Posts
ਬਿਲਾਵਲ ਭੁੱਟੋ ਖਿਲਾਫ਼ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿੱਜੀ ਹਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ…
ਭਗਵੰਤ ਮਾਨ ਨੇ ਮੁੱਖ ਮੰਤਰੀ ‘ਤੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ, 2 ਫਰਵਰੀ (ਬਿਊਰੋ)- ‘ਆਪ’ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ।…
ਬਾਂਦੀਪੋਰਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਦੋ ਜਵਾਨ ਗੰਭੀਰ ਜ਼ਖ਼ਮੀ
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਗਈ। ਇਸ ਮੁਕਾਬਲੇ ‘ਚ…