ਨਵੀਂ ਦਿੱਲੀ, ਨੀਤੀ ਆਯੋਗ ਦੀ ਮੀਟਿੰਗ ਵਿੱਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਾਮਲ ਨਹੀਂ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬੇ ਦੀ ਨੁਮਾਇੰਦਗੀ ਦੋਵੇਂ ਉਪ ਮੁੱਖ ਮੰੰਤਰੀਆਂ ਸਮਰਾਟ ਚੌਧਰੀ ਤੇ ਵਿਜੈ ਕੁਮਾਰ ਸਿਨਹਾ ਨੇ ਕੀਤੀ। ਇਸ ਅਹਿਮ ਮੀਟਿੰਗ ਵਿੱਚ ਨਿਤੀਸ਼ ਦੀ ਗੈਰ-ਹਾਜ਼ਰੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਨਤ ਦਲ (ਯੂਨਾਈਟਿਡ) ਦੇ ਤਰਜਮਾਨ ਨੀਰਜ ਕੁਮਾਰ ਨੇ ਕਿਹਾ, ‘‘ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲੈ ਰਹੇ ਹਨ। ਮੁੱਖ ਮੰਤਰੀ ਪਹਿਲਾਂ ਵੀ ਮੀਟਿੰਗ ’ਚ ਸ਼ਾਮਲ ਨਹੀਂ ਹੋਏ ਸਨ ਅਤੇ ਬਿਹਾਰ ਦੀ ਨੁਮਾਇੰਦਗੀ ਤਤਕਾਲੀ ਉਪ ਮੁੱਖ ਮੰਤਰੀ ਨੇ ਕੀਤੀ ਸੀ। ਇਸ ਵਾਰ ਵੀ ਦੋਵੇਂ ਉਪ ਮੁੱਖ ਮੰਤਰੀ ਮੀਟਿੰਗ ’ਚ ਸ਼ਾਮਲ ਹੋਣ ਲਈ ਗਏ ਹਨ।’’ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਿਹਾਰ ਤੋਂ ਚਾਰ ਕੇਂਦਰੀ ਮੰਤਰੀ ਵੀ ਆਯੋਗ ਦੇ ਮੈਂਬਰ ਹਨ ਅਤੇ ਉਹ ਵੀ ਮੀਟਿੰਗ ਵਿੱਚ ਮੌਜੂਦ ਹਨ। ਇਸ ’ਤੇ ਕੁਝ ਕਹਿਣ ਦੀ ਲੋੜ ਨਹੀਂ ਹੈ।
Related Posts
ਪੰਜਾਬ ਵਿਧਾਨ ਸਭਾ ਬਾਹਰੋਂ ਮੂਸੇਵਾਲਾ ਦੇ ਮਾਪਿਆਂ ਨੇ ਚੁੱਕਿਆ ਧਰਨਾ, ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ‘ਚ ਜਿੱਥੇ ਬਜਟ ਇਜਲਾਸ ਦੀ ਕਾਰਵਾਈ ਚੱਲ ਰਹੀ ਹੈ, ਉੱਥੇ ਹੀ ਮਰਹੂਮ ਪੰਜਾਬੀ…
ਕੀ ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ? ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕੀਤੀ ਇਹ ਮੰਗ
ਤਰਨਤਾਰਨ : ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਬਜਟ ਸੈਸ਼ਨ…
ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ, ਹੋਟਲ ‘ਚੋਂ ਬਾਹਰ ਨਹੀਂ ਆ ਸਕੀਆਂ ਪਾਰਟੀ ਦੀਆਂ ਨੀਤੀਆਂ
ਜਲੰਧਰ: ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਲਗਭਗ ਪੱਕੀ ਹੈ, ਬਸ ਐਲਾਨ ਹੋਣਾ ਬਾਕੀ ਹੈ। ਹੁਣ ਤੱਕ…