ਡੇਰਾਬੱਸੀ, ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਡੇਰਾਬੱਸੀ ਪਟਵਾਰਖ਼ਾਨੇ ’ਚ ਛਾਪਾ ਮਾਰਿਆ ਗਿਆ। ਇਸ ਦੌਰਾਨ ਪਟਵਾਰੀ ਤਜਿੰਦਰ ਸਿੰਘ ਭੱਟੀ ਅਤੇ ਉਸ ਦੇ ਸਾਥੀ ਸੁਰਿੰਦਰ ਸਿੰਘ ਨੂੰ ਰਿਸ਼ਵਤਖ਼ੋਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਫਰਦ ਬਦਲ ਕਰਨ ਦੇ ਮਾਮਲੇ ਵਿੱਚ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਇਕ ਲੱਖ 20 ਹਜ਼ਾਰ ਰੁਪਏ ਵਿਚ ਸੌਦਾ ਤੈਅ ਹੋਇਆ ਸੀ। ਇਸ ਸਬੰਧੀ ਕੰਮ ਹੋ ਗਿਆ ਸੀ ਤੇ ਅੱਜ ਵਿਅਕਤੀ ਵੱਲੋਂ ਪੈਸੇ ਦੇਣ ਲਈ ਆਉਣਾ ਸੀ ਜਿਸ ਦੌਰਾਨ ਦੋਵਾਂ ਨੂੰ ਰਿਕਾਰਡਿੰਗ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ।
Related Posts
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਸਰਕਾਰ ਸਮੇਂ ਦੇ ਮੰਤਰੀਆਂ ਨੂੰ ਪੱਤਰ, 15 ਦਿਨਾਂ ਦੇ ਅੰਦਰ ਮੰਗਿਆ ਸਪੱਸ਼ਟੀਕਰਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਖੁੱਦ ਨੂੰ ਸਿੱਖਾਂ ਦੀ ਪਾਰਟੀ ਜਾਂ ਪੰਥਕ ਪਾਰਟੀ ਆਖਦੀ ਰਹੀ ਹੈ। ਅਕਾਲੀ ਦਲ ਦੀ…
ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਚੰਡੀਗੜ੍ਹ, 2 ਸਤੰਬਰ (ਦਲਜੀਤ ਸਿੰਘ)- ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ…
ED ਦੇ ਸੰਮਨ ਦੌਰਾਨ ਸਿੰਗਰੌਲੀ ‘ਚ ਕੇਜਰੀਵਾਲ ਦਾ ਰੋਡ ਸ਼ੋਅ, CM ਭਗਵੰਤ ਮਾਨ ਵੀ ਮੌਜੂਦ
ਸਿੰਗਰੌਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਅੱਜ ਯਾਨੀ ਵੀਰਵਾਰ…