ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਘਟਨਾ ‘ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ ਕਰੀਬ 20 ਯਾਤਰੀ ਜ਼ਖਮੀ ਹੋ ਗਏ। ਕੁੱਲ ਜ਼ਖ਼ਮੀਆਂ ਵਿੱਚੋਂ ਪੰਜ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਦਾ ਮੌਕੇ ’ਤੇ ਹੀ ਇਲਾਜ ਕੀਤਾ ਗਿਆ ਹਾਲਾਂਕਿ ਕੁਝ ਯਾਤਰੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੋਮਵਾਰ ਰਾਤ ਹਾਵੜਾ ਤੋਂ ਰਵਾਨਾ ਹੋਈ ਇਹ ਟਰੇਨ ਮੰਗਲਵਾਰ ਤੜਕੇ ਹਾਦਸੇ ਦਾ ਸ਼ਿਕਾਰ ਹੋ ਗਈ। ਚੱਕਰਧਰਪੁਰ ਰੇਲਵੇ ਡਵੀਜ਼ਨ ਦੇ ਪੀਆਰਓ ਨੇ ਦੱਸਿਆ ਕਿ ਯਾਤਰੀਆਂ ਨੂੰ ਭੇਜਣ ਲਈ ਰੇਲਗੱਡੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
Related Posts
ਮਹਾਪੰਚਾਇਤ ’ਚ ਕਿਸਾਨਾਂ ਦਾ ਹਰਿਆਣਾ ਸਰਕਾਰ ਨੂੰ 6 ਸਤੰਬਰ ਤੱਕ ਅਲਟੀਮੇਟਮ, ਰੱਖੀਆਂ 3 ਮੰਗਾਂ
ਕਰਨਾਲ, 30 ਅਗਸਤ (ਦਲਜੀਤ ਸਿੰਘ)- ਹਰਿਆਣਾ ਦੇ ਕਰਨਾਲ ’ਚ ਮਹਾਪੰਚਾਇਤ ’ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਕਿਸਾਨ ਆਗੂਆਂ ਨੇ…
ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ
ਜਲੰਧਰ/ਮੋਗਾ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ…
ਮੁੜ ਚੋਣ ਮੈਦਾਨ ’ਚ ਉਤਰਨਗੇ ਪ੍ਰਕਾਸ਼ ਸਿੰਘ ਬਾਦਲ, ਇਸ ਹਲਕੇ ਤੋਂ ਲੜਨਗੇ ਚੋਣ
ਲੰਬੀ, 26 ਜਨਵਰੀ (ਬਿਊਰੋ)- 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ…