ਚੰਡੀਗੜ੍ਹ : ਪੰਜਾਬ ਦੇ ਨਵ ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ 31 ਜੁਲਾਈ ਨੂੰ ਆਪਣੇ ਅਹੁਦਾ ਸੰਭਾਲਣਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ 31 ਜੁਲਾਈ ਨੂੰ ਕਟਾਰੀਆਂ ਨੂੰ ਬਤੌਰ ਰਾਜਪਾਲ ਵਜੋਂ ਸਹੁੰ ਚਕਾਉਣਗੇ। ਨਵੇਂ ਰਾਜਪਾਲ ਦੀ ਆਮਦ ਨੂੰ ਲੈ ਕੇ ਰਾਜ ਭਵਨ ਵਿਚ ਸਵਾਗਤ ਲਈ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਵਨਰਣਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਮੂਲਰੂਪ ਵਿਚ ਰਾਜਸਥਾਨ ਦੇ ਰਹਿਣ ਵਾਲੇ ਹਨ ਅਤੇ ਉਹ ਰਾਜਸਥਾਨ ਦੇ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ। ਉਹ ਇਸਤੋਂ ਪਹਿਲਾ ਅਸਾਮ ਦੇ ਰਾਜਪਾਲ ਸਨ। ਵਰਨਣਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਨੇ ਫਰਵਰੀ 2024 ਨੂੰ ਅਸਤੀਫ਼ਾ ਦੇ ਦਿੱਤਾ ਸੀ ਅਤੇ ਰਾਸ਼ਟਰਪਤੀ ਨੇ ਸ਼ਨਿਚਰਵਾਰ ਦੇਰ ਰਾਤ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਦੇ ਹੋਏ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ।
Related Posts
ਡੀਸੀ ਵੱਲੋਂ ਈਸੜੂ ਸ਼ਹੀਦੀ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ
ਪਾਇਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਈਸੜੂ ਵਿਖੇ ਤਿਆਰੀ ਅਧੀਨ ਸ਼ਹੀਦ ਮਾਸਟਰ ਕਰਨੈਲ ਸਿੰਘ ਲਾਇਬਰੇਰੀ ਦਾ ਦੌਰਾ ਕਰਦਿਆਂ ਚੱਲ…
ਬਾਬਾ ਦਿਆ ਸਿੰਘ ਸੁਰ ਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸੱਚਖੰਡ ਵਾਸੀ ਬਾਬਾ ਦਿਆ ਸਿੰਘ ਬਿਧੀ ਚੰਦ ਵਾਲਿਆਂ ਨੂੰ ਸਿੱਖ ਪੰਥ…
ਰਾਜ ਸਭਾ ‘ਚ ਹਰਭਜਨ ਸਿੰਘ ਨੇ ਚੁੱਕਿਆ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ
ਨਵੀਂ ਦਿੱਲੀ, 3 ਅਗਸਤ- ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ‘ਚ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ…