ਸਪੁਰਦ-ਏ-ਖਾਕ ਕੀਤੇ ਗਏ ਵੱਖਵਾਦੀ ਆਗੂ ਸਈਅਦ ਗਿਲਾਨੀ

geelani/nawanpunjab.com

ਸ਼੍ਰੀਨਗਰ, 2 ਸਤੰਬਰ (ਦਲਜੀਤ ਸਿੰਘ)- ਪਾਕਿਸਤਾਨ ਸਮਰਥਕ ਵੱਖਵਾਦੀ ਆਗੂ ਸਈਅਦ ਅਲੀ ਸ਼ਾਹ ਗਿਲਾਨੀ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਮੱਧ ਰਾਤ ਨੂੰ ਇੱਥੇ ਸਪੁਰਦ-ਏ-ਖਾਕ ਕੀਤਾ ਗਿਆ। ਕਸ਼ਮੀਰ ਵਿਚ ਵਿਆਪਕ ਪੱਧਰ ’ਤੇ ਮੋਬਾਇਲ ਸੰਪਰਕ ਸੇਵਾ ਬੰਦ ਕੀਤੇ ਜਾਣ ਨਾਲ ਹੀ ਸਖ਼ਤ ਸੁਰੱਖਿਆ ਅਤੇ ਪਾਬੰਦੀਆਂ ਵਿਚਾਲੇ ਗਿਲਾਨੀ ਨੂੰ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦੇ ਕਰੀਬੀ ਸਹਿਯੋਗੀਆਂ ਨੇ ਦੱਸਿਆ ਕਿ ਗਿਲਾਨੀ ਨੂੰ ਉਨ੍ਹਾਂ ਦੀ ਇੱਛਾ ਮੁਤਾਬਕ ਉਨ੍ਹਾਂ ਦੀ ਰਿਹਾਇਸ਼ ਨੇੜੇ ਸਥਿਤ ਇਕ ਮਸਜਿਦ ’ਚ ਦਫ਼ਨਾਇਆ ਗਿਆ। ਹਾਲਾਂਕਿ ਉਨ੍ਹਾਂ ਦੇ ਪੁੱਤਰ ਨਈਮ ਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਸ਼੍ਰੀਨਗਰ ਵਿਚ ਈਦਗਾਹ ’ਚ ਦਫ਼ਨਾਉਣਾ ਚਾਹੁੰਦੇ ਸਨ।

ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਕਰੀਬ 3 ਦਹਾਕਿਆਂ ਤੱਕ ਵੱਖਵਾਦੀ ਮੁਹਿੰਮ ਦੀ ਅਗਵਾਈ ਕਰਨ ਵਾਲੇ 91 ਸਾਲਾ ਗਿਲਾਨੀ ਦਾ ਲੰਬੀ ਬੀਮਾਰੀ ਮਗਰੋਂ ਸ਼੍ਰੀਨਗਰ ਦੇ ਬਾਹਰੀ ਇਲਾਕੇ ਹੈਦਰਪੁਰਾ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਬੁੱਧਵਾਰ ਰਾਤ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੂੰ ਸਾਵਧਾਨੀ ਕਦਮ ਦੇ ਤੌਰ ’ਤੇ ਰਾਤ ਨੂੰ ਉਨ੍ਹਾਂ ਨੂੰ ਸੁਪਰਦ-ਏ-ਖਾਕ ਕਰਨ ਨੂੰ ਕਿਹਾ ਗਿਆ ਸੀ ਕਿਉਂਕਿ ਖ਼ੁਫੀਆ ਜਾਣਕਾਰੀਆਂ ਮੁਤਾਬਕ ਕੁਝ ਰਾਸ਼ਟਰ ਵਿਰੋਧੀ ਤੱਤ ਕਸ਼ਮੀਰ ਘਾਟੀ ਵਿਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਵਿਗਾੜਨ ਲਈ ਇਸ ਮੌਕੇ ਦਾ ਇਸਤੇਮਾਲ ਕਰ ਸਕਦੇ ਹਨ।

Leave a Reply

Your email address will not be published. Required fields are marked *