ਕੇਰਲ, ਇਸ ਤੋਂ ਪਹਿਲਾਂ ਵੀਰਵਾਰ ਨੂੰ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀਰਵਾਰ ਨੂੰ ਪ੍ਰਭਾਵਿਤ ਜਗ੍ਹਾ ਦਾ ਦੌਰਾ ਕੀਤਾ ਅਤੇ ਉਹ ਵਾਇਨਾਡ ਦੇ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਮਿਲੇ।
ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਾਇਨਾਡ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਚਾਅ ਕਾਰਜ ਸਾਡੀ ਮੁੱਖ ਤਰਜੀਹ ਹੋਵੇਗੀ ਅਤੇ ਜਲਦੀ ਤੋਂ ਜਲਦੀ ਮੁੜ ਵਸੇਬਾ ਕੀਤਾ ਜਾਵੇਗਾ।