ਨਵੀਂ ਦਿੱਲੀ, ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਓਟੀਟੀ ਪਲੈਟਫਾਰਮਾਂ ਵਿੱਚ ਪਾਇਰੇਸੀ ਨੂੰ ਰੋਕਣ ਲਈ ਇੱਕ ਬਿੱਲ ਲਿਆਉਣ ਜਾਂ ਮੌਜੂਦਾ ਕਾਨੂੰਨਾਂ ’ਚ ਸੋਧ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਰਾਜ ਸਭਾ ’ਚ ਇਹ ਮੁੱਦਾ ਗੰਭੀਰਤਾ ਨਾਲ ਉਠਾਉਂਦਿਆਂ ਕਿਹਾ ਕਿ ਕਾਪੀਰਾਈਟ ਸਮੱਗਰੀ ਦੀ ਚੋਰੀ ਅਤੇ ਗ਼ੈਰਕਾਨੂੰਨੀ ਤਰੀਕੇ ਨਾਲ ਅਪਲੋਡ ਕਰਨ ਦੇ ਨਤੀਜੇ ਵਜੋਂ, ਫਿਲਮ ਅਤੇ ਓਟੀਟੀ ਉਦਯੋਗ ਨੂੰ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਰਾਘਵ ਚੱਢਾ ਨੇ ਮਹਾਮਾਰੀ ਦੌਰਾਨ ਪਾਇਰੇਸੀ ਦੀਆਂ ਘਟਨਾਵਾਂ ਵਿੱਚ 62 ਫ਼ੀਸਦ ਵਾਧੇ ਵੱਲ ਵੀ ਇਸ਼ਾਰਾ ਕੀਤਾ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਾਇਰੇਸੀ ਦਾ ਘੇਰਾ ਬਹੁਤ ਵੱਡਾ ਹੈ, ਜੋ ਸਿਨੇਮਾ ਉਦਯੋਗ ਅਤੇ ਓਟੀਟੀ ਪਲੈਟਫਾਰਮ ਦੋਵਾਂ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਸਵਾਲ ਕੀਤਾ, ‘‘ਕੀ ਕੇਂਦਰ ਸਰਕਾਰ ਪਿਛਲੇ ਸਾਲ ਸਦਨ ’ਚ ਪਾਸ ਕੀਤੇ ਗਏ ਸਿਨੇਮੈਟੋਗ੍ਰਾਫੀ ਬਿੱਲ ਵਿੱਚ ਸੋਧ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਸਿਨੇਮਾਘਰਾਂ ਵਿੱਚ ਗ਼ੈਰਕਾਨੂੰਨੀ ਕੈਮਰਾ ਰਿਕਾਰਡਿੰਗ ਨੂੰ ਰੋਕਣ ਨਾਲ ਸਬੰਧਤ ਹੈ। ਜਾਂ ਇਹ ਓਟੀਟੀ ਪਲੈਟਫਾਰਮਾਂ ’ਤੇ ਪਾਇਰੇਸੀ ਦੇ ਵਿਆਪਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਵੱਖਰੀ ਪ੍ਰਣਾਲੀ ਲਿਆਉਣਾ ਚਾਹੁੰਦੀ ਹੈੈੈੈ?’’
Related Posts
ਪਰਗਟ ਸਿੰਘ ਦੇ ਘਰ ਬਾਹਰ ਅਧਿਆਪਕਾ ਤੇ ਪੁਲਿਸ ਵਿਚਕਾਰ ਭਾਰੀ ਝੜਪ
ਜਲੰਧਰ, 28 ਅਕਤੂਬਰ (ਦਲਜੀਤ ਸਿੰਘ)- ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਬਾਹਰ ਬੇਰੋਜ਼ਗਾਰ ਅਧਿਆਪਕਾ ਤੇ ਪੁਲਿਸ ਵਿਚਕਾਰ ਭਾਰੀ ਝੜਪ ਹੋਈ…
ਵੱਡੀ ਖ਼ਬਰ: ਨਿਜ਼ਾਮਪੁਰ ਦੀ ਘਟਨਾ ਦੇ ਮਾਮਲੇ ’ਚ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਗਿ੍ਰਫ਼ਤਾਰ
ਕਪੂਰਥਲਾ 24 ਦਸੰਬਰ (ਬਿਊਰੋ)- ਕਪੂਰਥਲਾ ਦੇ ਨਿਜ਼ਾਮਪੁਰ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਦੌਰਾਨ ਭੀੜ ਵੱਲੋਂ ਮਾਰੇ ਗਏ ਨੌਜਵਾਨ…
ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਬੋਲੇ ਨਵਜੋਤ ਸਿੱਧੂ, ਕਿਹਾ-ਅਸੀਂ ਹਾਰੇ ਹਾਂ, ਮਰੇ ਨਹੀਂ
ਅੰਮ੍ਰਿਤਸਰ, 31 ਮਾਰਚ (ਬਿਊਰੋ)- ਕਾਂਗਰਸ ਦੇ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ |…