ਅਬੋਹਰ : ਅਬੋਹਰ ਦੀ ਰਹਿਣ ਵਾਲੀ ਇੱਕ ਨਾਬਾਲਗ ਲੜਕੀ ਨੂੰ ਨੌਕਰੀ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਿੰਡ ਕਰਮ ਪੱਟੀ ਦੇ ਰਹਿਣ ਵਾਲੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਨੂੰ ਬਰਾਮਦ ਕਰ ਲਿਆ ਹੈ। ਜਦਕਿ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ, ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੀ 16 ਸਾਲਾ ਲੜਕੀ 28 ਜੁਲਾਈ ਨੂੰ ਘਰੋਂ ਲਾਪਤਾ ਹੋ ਗਈ ਸੀ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਪਿੰਡ ਕਰਮ ਪੱਟੀ ਦਾ ਰਹਿਣ ਵਾਲਾ ਵਿਜੇ ਨਾਂ ਦਾ ਨੌਜਵਾਨ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ। ਜਿਸਦੀ ਸ਼ਿਕਾਇਤ ਉਨ੍ਹਾ ਨੇ ਪੁਲਿਸ ਕੋਲ ਦਰਜ ਕਰਵਾਈ। ਦੂਜੇ ਪਾਸੇ ਲੜਕੀ ਦਾ ਦੋਸ਼ ਹੈ ਕਿ ਵਿਜੇ ਉਸ ਨੂੰ ਹਿਮਾਚਲ ਲੈ ਗਿਆ ਸੀ ਅਤੇ ਨੌਕਰੀ ਦਾ ਵਾਅਦਾ ਕੀਤਾ ਸੀ। ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੁਲਜ਼ਮ 2 ਅਗਸਤ ਨੂੰ ਉਸ ਨੂੰ ਥਾਣੇ ਛੱਡ ਗਿਆ ਸੀ। ਪਰਿਵਾਰਕ ਮੈਂਬਰ ਲੜਕੀ ਦੀ ਮੈਡੀਕਲ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਅਦਾਲਤ ਵਿੱਚ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਹ ਆਪਣੀ ਮਰਜ਼ੀ ਨਾਲ ਗਈ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ।
Related Posts
ਦਿੱਲੀ ਪੁਲਿਸ ਵਲੋਂ ਜੰਤਰ ਮੰਤਰ ‘ਤੇ ਸੰਯੁਕਤ ਕਿਸਾਨ ਮੋਰਚਾ ਨੂੰ ਮਿਲੀ ਧਰਨੇ ਦੀ ਇਜਾਜ਼ਤ
ਨਵੀਂ ਦਿੱਲੀ, 21 ਜੁਲਾਈ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਹੁਣ ਜੰਤਰ-ਮੰਤਰ ਵੱਲ ਕੂਚ ਕਰਨਗੇ।…
ਡੀਸੀ ਵੱਲੋਂ ਈਸੜੂ ਸ਼ਹੀਦੀ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ
ਪਾਇਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਈਸੜੂ ਵਿਖੇ ਤਿਆਰੀ ਅਧੀਨ ਸ਼ਹੀਦ ਮਾਸਟਰ ਕਰਨੈਲ ਸਿੰਘ ਲਾਇਬਰੇਰੀ ਦਾ ਦੌਰਾ ਕਰਦਿਆਂ ਚੱਲ…
ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੂੰ ਹਮਾਇਤ ਦੇਣ ਦਾ ਐਲਾਨ
ਲੁਧਿਆਣਾ:ਸਾਬਕਾ ਕੇਂਦਰੀ ਮੰਤਰੀ ਦੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ…