ਬੀਆਰਐਸ ਨੇਤਾ ਕਵਿਤਾ ਨੂੰ ਅਦਾਲਤ ਤੋਂ ਝਟਕਾ, ਰਾਊਜ਼ ਐਵੇਨਿਊ ਕੋਰਟ ਨੇ ਟਾਲ ਦਿੱਤੀ ਜ਼ਮਾਨਤ ਦੀ ਅਰਜ਼ੀ

ਨਵੀਂ ਦਿੱਲੀ: ਭਾਰਤ ਰਾਸ਼ਟਰ ਸਮਿਤੀ (BRS) ਨੇਤਾ ਕੇ ਕਵਿਤਾ ਨੂੰ ਸੋਮਵਾਰ ਨੂੰ ਅਦਾਲਤ ਤੋਂ ਝਟਕਾ ਲੱਗਾ। ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਐਕਸਾਈਜ਼ ਪਾਲਿਸੀ ਮਾਮਲੇ ‘ਚ ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 7 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਦੇ ਵਕੀਲ ਨੇ ਅਦਾਲਤ ਤੋਂ ਬਹਿਸ ਲਈ ਸਮਾਂ ਮੰਗਿਆ ਹੈ। ਉਸ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਡਿਫਾਲਟ ਜ਼ਮਾਨਤ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *