ਢਾਕਾ। ਬੰਗਲਾਦੇਸ਼ ਵਿਚ ਪਿਛਲੇ ਮਹੀਨੇ ਤੋਂ ਜਾਰੀ ਜਾਨਲੇਵਾ ਹਿੰਸਾ ਦੇ ਵਿਚਕਾਰ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਇਸ ਨਾਲ ਹਸੀਨਾ ਢਾਕਾ ਛੱਡ ਕੇ ਸੁਰੱਖਿਅਤ ਥਾਂ ‘ਤੇ ਚਲੀ ਗਈ ਹੈ। ਇਸ ਦੇ ਨਾਲ ਹੀ ਰਾਇਟਰਜ਼ ਨੇ ਖਬਰ ਦਿੱਤੀ ਹੈ ਕਿ ਇਨ੍ਹਾਂ ਖਬਰਾਂ ਵਿਚਾਲੇ ਪ੍ਰਧਾਨ ਮੰਤਰੀ ਹਸੀਨਾ ਫੌਜੀ ਹੈਲੀਕਾਪਟਰ ‘ਚ ਭਾਰਤ ਲਈ ਰਵਾਨਾ ਹੋ ਗਈ ਹੈ।
ਆਪਣੀ ਭੈਣ ਨਾਲ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਛੱਡੀ
ਸ਼ੇਖ ਹਸੀਨਾ ਆਪਣੀ ਭੈਣ ਨਾਲ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਗਣ ਭਵਨ’ ਛੱਡ ਕੇ ਸੁਰੱਖਿਅਤ ਸਥਾਨ ‘ਤੇ ਚਲੀ ਗਈ ਹੈ। ਦੱਸ ਦਈਏ ਕਿ ਬੰਗਲਾਦੇਸ਼ ‘ਚ ਸਰਕਾਰੀ ਨੌਕਰੀਆਂ ‘ਚ ਰਾਖਵੇਂਕਰਨ ਨੂੰ ਖਤਮ ਕਰਨ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀ ਲਗਾਤਾਰ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਆਖਰਕਾਰ ਹਸੀਨਾ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।