ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।
Related Posts
ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, ‘ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ
ਮੋਰਿੰਡਾ, 24 ਜੁਲਾਈ (ਦਲਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ…
ਲਖੀਮਪੁਰ ਖੀਰੀ ਹਿੰਸਾ: ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਘੇਰਿਆ ਕਿਹਾ- ਕਾਤਲਾਂ ਨੂੰ ਬਚਾਇਆ ਜਾ ਰਿਹੈ
ਨਵੀਂ ਦਿੱਲੀ, 6 ਅਕਤੂਬਰ (ਦਲਜੀਤ ਸਿੰਘ)- ਯੂ.ਪੀ. ਦੇ ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਐਤਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਘਮਾਸਾਨ…
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 51ਵਾਂ ਦਿਨ
ਹੈਦਰਾਬਾਦ, 28 ਅਕਤੂਬਰ-ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 51ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ‘ਭਾਰਤ…