ਲੁਧਿਆਣਾ, ਜਗਰਾਉਂ ਵਿੱਚ ਅੱਜ ਇਕ ਸਕੂਲ ਬੱਸ ਦਰੱਖਤ ਵਿੱਚ ਜਾ ਵੱਜੀ। ਇਸ ਹਾਦਸੇ ਵਿੱਚ ਇਕ ਸੱਤ ਸਾਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਬੱਸ ਦੇ ਚਾਲਕ ਨੇ ਵਾਹਨ ’ਤੇ ਕੰਟਰੋਲ ਗੁਆ ਦਿੱਤਾ ਤੇ ਬੱਸ ਬੇਕਾਬੂ ਹੋ ਕੇ ਦਰੱਖਤ ਵਿੱਚ ਜਾ ਵੱਜੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪਹਿਲੀ ਜਮਾਤ ਦੇ ਗੁਰਮਨ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।
Related Posts
ਅੰਮ੍ਰਿਤਸਰ ਜੇਲ ’ਚ ਬੰਦ ਸਰਬਜੀਤ ਜਗਰਾਓਂ ਪੁਲਸ ਦੇ ਰਿਮਾਂਡ ’ਤੇ
ਜਗਰਾਓਂ- ਜਗਰਾਓਂ ਇਲਾਕੇ ਵਿਚ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਕਈ ਲੋਕਾਂ ਨੂੰ ਲੱਖਾਂ ਰੁਪਏ ਦੀਆਂ ਫਿਰੌਤੀ ਦੀਆਂ ਕਾਲਾਂ ਆਉਣ ’ਤੇ ਪੁਲਸ…
J&K ਨੈਸ਼ਨਲ ਹਾਈਵੇਅ ‘ਤੇ ਜ਼ਮੀਨ ਖਿਸਕਣ ਕਾਰਨ ਮਲਬੇ ਹੇਠ ਆਇਆ ਟਰੱਕ, 4 ਲੋਕਾਂ ਦੀ ਮੌਤ
ਜੰਮੂ- ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ‘ਤੇ ਮੰਗਲਵਾਰ ਤੜਕੇ ਜ਼ਮੀਨ ਖਿਸਕਣ ਦੀ ਲਪੇਟ ‘ਚ ਆਉਣ ਮਗਰੋਂ ਇਕ ਟਰੱਕ ਡੂੰਘੀ ਖੱਡ ‘ਚ ਡਿੱਗ…
ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ
ਜਲੰਧਰ : ਜਲੰਧਰ ਦੇ ਤਿਲਕ ਨਗਰ ‘ਚ ਸਥਿਤ ਪਲਾਸਟਿਕ ਸਕਰੈਪ ਦੇ ਗੋਦਾਮ ‘ਚ ਬੀਤੀ ਰਾਤ 2 ਵਜੇ ਦੇ ਕਰੀਬ ਭਿਆਨਕ…