ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨਵੰਬਰ ਦੇ ਪਹਿਲੇ ਹਫ਼ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਿੰਨ ਰੋਜ਼ਾ ਡੈਲੀਗੇਟ ਸੈਸ਼ਨ ਕਰੇਗਾ। ਮੰਗਲਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਕੋਰ ਕਮੇਟੀ ਨੇ ਡੈਲੀਗੇਟ ਸੈਸ਼ਨ ਵਿਚ ਪੰਜਾਬ ਨਾਲ ਹੋਏ ਵਿਤਕਰੇ ਦੇ ਨਾਲ-ਨਾਲ ਸਿਹਤ, ਸਿੱਖਿਆ, ਵਾਤਾਵਰਨ, ਐੱਨਆਰਆਈ ਭਾਈਚਾਰੇ ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਸਮੇਤ ਅਹਿਮ ਮਸਲਿਆਂ ’ਤੇ ਵਿਚਾਰ ਚਰਚਾ ਕਰਵਾਉਣ ਦਾ ਫੈਸਲਾ ਕੀਤਾ ਹੈ। ਕੋਰ ਕਮੇਟੀ ਨੇ ਈਸੜੂ (ਖੰਨਾ) ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੀ ਦਿਵਸ, 19 ਅਗਸਤ ਨੂੰ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਵਿਖੇ ਅਤੇ 20 ਅਗਸਤ ਨੂੰ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਿਆਸੀ ਕਾਨਫਰੰਸਾਂ ਕਰਨ ਦਾ ਵੀ ਫੈਸਲਾ ਕੀਤਾ।
Related Posts
ਸ਼੍ਰੋਮਣੀ ਅਕਾਲੀ ਦਲ ਨੇ ਪਰਮਜੀਤ ਸਿੰਘ ਢਿੱਲੋਂ ਨੂੰ ਸਮਰਾਲਾ ਹਲਕੇ ਤੋਂ ਐਲਾਨਿਆ ਉਮੀਦਵਾਰ
ਸਮਰਾਲਾ, 30 ਅਗਸਤ (ਦਲਜੀਤ ਸਿੰਘ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ।…
ਦਿੱਲੀ ’ਚ ਤੂਫਾਨ ਕਾਰਨ 2 ਮੌਤਾਂ ਤੇ 23 ਜ਼ਖ਼ਮੀ, ਦਰੱਖਤ ਤੇ ਖੰਭੇ ਡਿੱਗੇ, ਬਿਜਲੀ ਸਪਲਾਈ ਠੱਪ
ਨਵੀਂ ਦਿੱਲੀ, ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ…
MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ ‘ਚ ਲਟਕਦੀ ਮਿਲੀ ਲਾਸ਼
ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ…